ਵਿਧਾਇਕ ਚੱਢਾ ਵਲੋਂ ਨੰਗਲ ਦੀ ਗ੍ਰਾਮ ਪੰਚਾਇਤ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਨੰਗਲ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਗਰਾਂਟ ਵੀ ਪ੍ਰਦਾਨ ਕੀਤੀ।
ਅਜੀਤ ਡੈਸਕ
17-10-2026