17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਟੇਢੇਵਾਲ ਦੇ ਵਿਕਾਸ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ 5 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਟੇਢੇਵਾਲ ਵਿਖੇ ਲੋਕ ਮਿਲਣੀ ਕੀਤੀ।

ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਟੇਢੇਵਾਲ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ। ਲੋਕ ਮਿਲਣੀ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਦੇ ਆਧਾਰ ’ਤੇ ਕੀਤਾ ਜਾਣ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੰਚਾਇਤਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ। ਗ੍ਰਾਮ ਪੰਚਾਇਤ ਨੂੰ ਦਿੱਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਪਿੰਡ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਯਤਨ ਕੀਤੇ ਜਾਣਗੇ। ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਵੀ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ। ਇਸ ਮੌਕੇ ਸੰਮਤੀ ਮੈਂਬਰ ਹਰਵਿੰਦਰ ਬਿੰਦੀ ਰੂੜੇਵਾਲ, ਚਮਨ ਭਾਟੀਆ, ਮੋਹਨ ਲਾਲ ਜਤੋਲੀ, ਬਲਵੀਰ ਟੇਢੇਵਾਲ , ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਪੰਚਾਇਤ, ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਰੂਪਨਗਰ - ਫਤਹਿਗੜ੍ਹ ਸਾਹਿਬ ਜ਼ੋਨਲ ਯੁਵਕ ਤੇ ਲੋਕ ਮੇਲਾ 19 ਤੱਕ ਚਾਰ ਦਿਨਾਂ ਮ... ਅਗਲੀ ਖ਼ਬਰ ‘ਆਪ’ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।