18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨੰਗਲ ’ ਚ ਕਾਨੂੰਨ - ਵਿਵਸਥਾ ਲੜਖੜਾਈ , ਪੁਲਿਸ ਦੀ ਕਾਰਗੁਜ਼ਾਰੀ ’ ਤੇ ਉੱਠੇ ਸਵਾਲ : ਰਾਣਾ ਕੇ . ਪੀ . ਸਿੰਘ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ। 18-10-2026
ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨੰਗਲ ਹਲਕੇ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੱਤਿਆਵਾਂ ਅਤੇ ਹਮਲਿਆਂ ਦੀਆਂ ਘਟਨਾਵਾਂ ਵਧੀਆਂ ਹਨ, ਜਦਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਨਸਰ ਬੇਖ਼ੌਫ਼ ਸਰਗਰਮ ਹਨ। ਉਨ੍ਹਾਂ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਰਾਣਾ ਕੇ.ਪੀ. ਸਿੰਘ ਨੇ ਨਾਨਗਰਾਂ, ਭਲੜੀ, ਭਲਾਣ ਅਤੇ ਅਗੰਮਪੁਰ ਵਿਚ ਕਥਿਤ ਨਾਜਾਇਜ਼ ਮਾਈਨਿੰਗ ਜਾਰੀ ਰਹਿਣ ਦੇ ਦੋਸ਼ ਲਾਉਂਦਿਆਂ ਸੱਤਾਧਾਰੀ ਧਿਰ ਦੀ ਕਥਿਤ ਸਰਪ੍ਰਸਤੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਹਿੰਸਾ ਦਾ ਸਹਾਰਾ ਲੈਣ ਦੇ ਦੋਸ਼ ਗੰਭੀਰਤਾ ਨਾਲ ਜਾਚੇ ਜਾਣੇ ਚਾਹੀਦੇ ਹਨ। ਮੋਜੋਵਾਲ ਕਤਲ ਕਾਂਡ ਦੀ ਐੱਸ.ਆਈ.ਟੀ. ਜਾਂਚ ਮੰਗੀ-ਸਾਬਕਾ ਸਪੀਕਰ ਨੇ ਮੋਜੋਵਾਲ ਵਿਚ ਨੌਜਵਾਨ ਦੀ ਹੱਤਿਆ ਅਤੇ ਉਸੇ ਸ਼ਾਮ ਕਾਂਗਰਸ ਨਾਲ ਜੁੜੇ ਵਾਲਮੀਕਿ ਸਮਾਜ ਦੇ ਆਗੂ ’ਤੇ ਹੋਏ ਕਥਿਤ ਜਾਨਲੇਵਾ ਹਮਲੇ ਦਾ ਜ਼ਿਕਰ ਕਰਦਿਆਂ ਦੋਵਾਂ ਮਾਮਲਿਆਂ ਵਿਚ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਤਲ ਕਾਂਡ ਦੀ ਸਚਾਈ ਸਾਹਮਣੇ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ। ਕਾਂਗਰਸੀ ਵਰਕਰਾਂ ਨੂੰ ਡਰਾਉਣ ਦੇ ਦੋਸ਼ - ਰਾਣਾ ਕੇ.ਪੀ. ਸਿੰਘ ਨੇ ਨਗਰ ਕੌਂਸਲ ਚੋਣਾਂ ਦੌਰਾਨ ਕਥਿਤ ਬੂਥ ਕੈਪਚਰਿੰਗ ਦੀ ਕੋਸ਼ਿਸ਼ ਅਤੇ ਕਾਂਗਰਸੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਵਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ ਬਲਾਕ ਪ੍ਰਧਾਨ ਅਤੇ ਮਜਾਰੀ ਦੇ ਸਰਪੰਚ ਤੇ ਉਨ੍ਹਾਂ ਦੀ ਪਤਨੀ ਵਿਰੁੱਧ ਦਰਜ ਮਾਮਲਿਆਂ ’ਤੇ ਸਵਾਲ ਉਠਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਕਾਂਗਰਸੀ ਵਰਕਰ ਦਾ ਜਾਨੀ ਨੁਕਸਾਨ ਹੋਣ ’ਤੇ ਸਥਾਨਕ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਪੁਲਿਸ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਾਕੇਸ਼ ਨਈਅਰ, ਸੰਜੇ ਸਾਹਨੀ, ਰਮਨ ਕੁਮਾਰ ਆਰ.ਕੇ. ਅਤੇ ਚੰਦਨ ਰਾਣਾ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸੜਕਾਂ ਦੇ ਕੰਮਾਂ ’ ਤੇ ਬਰੇਕਾਂ ਦਾ ਖ਼ਦਸ਼ਾ , ਸਰਕਾਰ ਲਈ ਵਧ ਸਕਦੀ ਸਿਆਸੀ ਚੁਣੌਤੀ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਆਜ਼ਮਪੁਰ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।