18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ’ ਚ 28 ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਮੁੱਖ ਮਹਿਮਾਨ ਵਜੋਂ ਐੱਮ.ਪੀ. ਕੰਗ ਨੇ ਕੀਤੀ ਸ਼ਿਰਕਤ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਖੇਤਰ ਚੰਡੀਗੜ੍ਹ ਵਲੋਂ ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਅੱਜ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿਚ ਚੰਡੀਗੜ੍ਹ ਖੇਤਰ ਦੇ ਜੰਮੂ ਕਸ਼ਮੀਰ ਦੇ ਪੂਛ, ਜੇ.

ਜੇ.ਐੱਨ.ਵੀ. ਸੰਧੂਆਂ ਵਿਖੇ ਸਜਾਈ ਨੌਜਵਾਨ ਸੰਸਦ ਅਤੇ ਹਾਲ ਵਿਚ ਬੈਠੇ ਮੁੱਖ ਮਹਿਮਾਨ ਮਾਲਵਿੰਦਰ ਸਿੰਘ ਕੰਗ ਅਤੇ ਹੋਰ। ਤਸਵੀਰਾਂ ਜਗਮੋਹਣ ਸਿੰਘ ਨਾਰੰਗ 18-10-2026
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਖੇਤਰ ਚੰਡੀਗੜ੍ਹ ਵਲੋਂ ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਅੱਜ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿਚ ਚੰਡੀਗੜ੍ਹ ਖੇਤਰ ਦੇ ਜੰਮੂ ਕਸ਼ਮੀਰ ਦੇ ਪੂਛ, ਜੇ.ਐਨ.ਵੀ. ਕਾਗੜਾ ਹਿਮਾਚਲ ਪ੍ਰਦੇਸ਼ ਅਤੇ ਜੇ.ਐਨ.ਵੀ. ਲੁਧਿਆਣਾ ਦੇ 179 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ। ਇਸ ਮੌਕੇ ਐਮ ਪੀ ਸ੍ਰੀ ਕੰਗ ਨੇ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ ‘ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਤਰਕਪੂਰਨ ਸੋਚ, ਸੰਵਾਦ ਦੀ ਭਾਵਨਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ ਵਿਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ਤੇ ਸਮਾਜ ਦੀ ਬਿਹਤਰੀ ਵਿਚ ਸਰਗਰਮ ਯੋਗਦਾਨ ਪਾਉਣ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਸਦੀ ਕਾਰਵਾਈ ਵਿਚ ਹਿੱਸਾ ਲੈਂਦਿਆਂ ਸਦਨ ਦੀ ਕਾਰਜਪ੍ਰਣਾਲੀ ਨੂੰ ਸਮਝਣ ਅਤੇ ਲੋਕਤੰਤਰੀ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣ ਦਾ ਵਿਹਾਰਕ ਤਜਰਬਾ ਹਾਸਲ ਕੀਤਾ। ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਦੇਸ਼ ਦੀ ਸੰਸਦੀ ਪ੍ਰਣਾਲੀ, ਲੋਕਤੰਤਰ ਦੀ ਮਹੱਤਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰਦੀਪ ਸਿੰਘ ਬੈਂਸ ਐਸ ਡੀ ਐਮ ਸ੍ਰੀ ਚਮਕੌਰ ਸਾਹਿਬ, ਪ੍ਰਿੰਸੀਪਲ ਰਤਨ ਪਾਲ ਗੁਪਤਾ, ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਪੰਚਾਇਤ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾ, ਹਰਮਨਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਭੂਰਾ, ਵਿਸ਼ਾਲ ਕਸਯੱਪ, ਸਤਨਾਮ ਸਿੰਘ, ਅਰਸ਼ ਭੂਰੜੇ, ਗੁਰੀ ਕੰਧੋਲਾ ਸਮੇਤ ਪਤਵੰਤੇ ਸੱਜਣ, ਸਕੂਲ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਵਲੋਂ ਕਾਇਆਕਿੰਗ ਤੇ ਕਨੋਇੰਗ ਦੇ 52 ਖਿਡਾਰੀਆਂ ਨੂੰ ਖੇਡ ਸਾਮਾਨ ਵੰਡਿਆ ਪੈਡਲ, ਨੀ-ਪੈਡ ਤੇ ਕਵਰ ਕੀਤ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ 19 ਅਕਤੂਬਰ ਨੂੰ ਵਿਧਾਇਕਾਂ ਨੂੰ ਲਾਹਨਤ ਪੱਤਰ ਦੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।