18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ 24 ਤੋਂ 26 ਅਕਤੂਬਰ ਨੂੰ ਮਨਾਇਆ ਜਾਵੇਗਾ

ਮੋਰਿੰਡਾ, 17 ਅਕਤੂਬਰ (ਪ੍ਰਿਤਪਾਲ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਨੇ ਦੱਸਿਆ ਕਿ ਸਮੂਹ ਵਾਲਮੀਕਿ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਅਜੀਤ ਡੈਸਕ 18-10-2026
ਮੋਰਿੰਡਾ, 17 ਅਕਤੂਬਰ (ਪ੍ਰਿਤਪਾਲ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਨੇ ਦੱਸਿਆ ਕਿ ਸਮੂਹ ਵਾਲਮੀਕਿ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਮੌਕੇ 24 ਅਕਤੂਬਰ, ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜੋ ਦੁਪਹਿਰ 3 ਵਜੇ ਰਵਾਨਾ ਹੋਵੇਗੀ 26 ਅਕਤੂਬਰ ਨੂੰ ਸਵੇਰੇ 9 ਵਜੇ ਹਵਨ ਯੱਗ ਹੋਵੇਗਾ, ਸਵੇਰੇ 10 ਵਜੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 10:30 ਵਜੇ ਮਹਿਲਾ ਮੰਡਲ ਵਲੋਂ ਕੀਰਤਨ ਕੀਤਾ ਜਾਵੇਗਾ। ਰਾਤ 8 ਵਜੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਅੰਤਰਰਾਸ਼ਟਰੀ ਗਾਇਕ ਫ਼ਿਰੋਜ਼ ਖ਼ਾਨ ਆਪਣੀ ਗਾਇਕੀ ਰਾਹੀਂ ਹਾਜ਼ਰੀ ਭਰਨਗੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਸਾਬਕਾ ਕੌਂਸਲਰ ਰਿੰਪੀ ਕੁਮਾਰ, ਠੇਕੇਦਾਰ ਬਲਬੀਰ ਸਿੰਘ ਲਾਲਾ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਣਕੁਮਾਜਰਾ ’ ਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਜਾਰੀ , 40 ਤੋਂ ਵੱਧ ਟੀਮਾਂ ਲੈ ਰਹੀਆਂ ਹਨ ਭਾਗ ਅਗਲੀ ਖ਼ਬਰ ਅਕਾਲੀ ਆਗੂ ਭਾਉਵਾਲ ਵਲੋਂ ਡੋਰ - ਟੂ - ਡੋਰ ਮੁਹਿੰਮ ਤਹਿਤ ਲੋਕਾਂ ਤੋਂ ਮੈਨੀਫੈਸਟੋ ਲਈ ਸੁਝਾਅ ਕੀਤੇ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।