19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ 52 ਫੁੱਟਬਾਲ ਖਿਡਾਰੀਆਂ ਨੂੰ ਜਰਸੀਆਂ ਭੇਟ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਮੇਰਾ ਮੁੱਖ ਮਕਸਦ : ਕਮਲ ਚੌਹਾਨ ਟੇਡੇਵਾਲ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਨਾਮਵਰ ਸਮਾਜ ਸੇਵੀ ਕਮਲ ਚੌਹਾਨ ਟੇਡੇਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ 52 ਫੁੱਟਬਾਲ ਖਿਡਾਰੀਆਂ ਨੂੰ ਜਰਸੀਆਂ ਭੇਟ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਲ ਚੌਹਾਨ ਆਪਣੀ ਟੀਮ ਸਮੇਤ ਸਕੂਲ ਪਹੁੰਚੇ ਅਤੇ ਖਿਡਾਰੀਆਂ ਨੂੰ ਜਰਸੀਆਂ ਵੰਡੀਆਂ।

ਬਜਰੂੜ ਸਕੂਲ ਵਿਖੇ ਖਿਡਾਰੀਆਂ ਨੂੰ ਜਰਸੀਆਂ ਵੰਡਦੇ ਹੋਏ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਤੇ ਹੋਰ। ਤਸਵੀਰ: ਵਿੰਦਰਪਾਲ ਝਾਂਡੀਆਂ । 19-10-2026
ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਨਾਮਵਰ ਸਮਾਜ ਸੇਵੀ ਕਮਲ ਚੌਹਾਨ ਟੇਡੇਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ 52 ਫੁੱਟਬਾਲ ਖਿਡਾਰੀਆਂ ਨੂੰ ਜਰਸੀਆਂ ਭੇਟ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਸਾਦੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਲ ਚੌਹਾਨ ਆਪਣੀ ਟੀਮ ਸਮੇਤ ਸਕੂਲ ਪਹੁੰਚੇ ਅਤੇ ਖਿਡਾਰੀਆਂ ਨੂੰ ਜਰਸੀਆਂ ਵੰਡੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਵੱਲੋਂ ਕਮਲ ਚੌਹਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਨਾ ਮਿਲਦੀ ਹੈ। ਸਕੂਲ ਵਲੋਂ ਕਮਲ ਚੌਹਾਨ ਦਾ ਇਸ ਨੇਕ ਕਾਰਜ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ ਖੇਡ ਅਧਿਆਪਕ ਗੁਰਬਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਕਮਲ ਚੌਹਾਨ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਉਹ ਸਕੂਲ ਦੀਆਂ ਵਾਲੀਬਾਲ ਟੀਮਾਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਨੂੰ ਵੀ ਜਰਸੀਆਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਇਸ ਐਲਾਨ ਨਾਲ ਸਕੂਲ ਦੀਆਂ ਖਿਡਾਰਨਾਂ ਵਿਚ ਵੀ ਖੇਡਾਂ ਪ੍ਰਤੀ ਉਤਸ਼ਾਹ ਵਧਣ ਦੀ ਉਮੀਦ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਮਲ ਚੌਹਾਨ ਨੇ ਕਿਹਾ ਕਿ ਖੇਡਾਂ ਨੂੰ ਪ੍ਰਮੋਟ ਕਰਨ ਦਾ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਨੌਜਵਾਨਾਂ ਨੂੰ ਇੱਕ ਸਿਹਤਮੰਦ ਤੇ ਉਸਾਰੂ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਕ੍ਰਿਕਟ ਦੇ ਖਿਡਾਰੀ ਰਹੇ ਹਨ ਅਤੇ ਖੇਡਾਂ ਨਾਲ ਉਨ੍ਹਾਂ ਦਾ ਡੂੰਘਾ ਲਗਾਅ ਹੈ। ਜ਼ਿੰਦਗੀ ਵਿਚ ਸਖ਼ਤ ਮਿਹਨਤ ਕਰਕੇ ਇਸ ਮੁਕਾਮ ਤੱਕ ਪਹੁੰਚੇ ਹਨ, ਜਿੱਥੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਅਤੇ ਮਾਰਗ ਦਰਸ਼ਕ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਦਿਆਰਥੀਆਂ ਨੂੰ ਕ੍ਰਿਕਟ ਲਈ ਉਤਸ਼ਾਹਿਤ ਕਰਨ ਵਾਸਤੇ ਕਮਲ ਚੌਹਾਨ ਵਲੋਂ ਸਕੂਲ ਦੀ ਕ੍ਰਿਕਟ ਟੀਮ ਨੂੰ ਅਭਿਆਸ ਲਈ ਚਾਰ ਕ੍ਰਿਕਟ ਬੈਟ ਅਤੇ ਟੈਨਿਸ ਬਾਲਾਂ ਵੀ ਭੇਟ ਕੀਤੀਆਂ ਗਈਆਂ। ਸਕੂਲ ਵਲੋਂ ਕਮਲ ਚੌਹਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ 23 ਨੂੰ ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਮਨਾਇਆ ਜਾਵੇਗਾ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਵਿਧਾਇਕ ਦਿਨੇਸ਼ ਚੱਢਾ ਹੋਣਗੇ ਮੁ... ਅਗਲੀ ਖ਼ਬਰ ਨਹੀਂ ਰਹੇ ਪਿੰਡ ਕੋਟਲਾ ਦੇ ਤਰਸੇਮ ਲਾਲ ਫ਼ੌਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।