19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਮਾਂਗੇਵਾਲ ਵਿਖੇ ਡਾ . ਸ਼ਰਮਾ ਵਲੋਂ ਆਪਣੀ ਨਵੀਂ ਰਿਹਾਇਸ਼ ’ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ, ਹਲਕੇ ਦੇ ਪਿੰਡਾਂ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ

ਸ੍ਰੀ ਅਨੰਦਪੁਰ ਸਾਹਿਬ/ਢੇਰ, 18 ਅਕਤੂਬਰ (ਕਰਨੈਲ ਸਿੰਘ/ਕਾਲੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਪਿੰਡ ਮਾਂਗੇਵਾਲ ਵਿਖੇ ਆਪਣੀ ਨਵੀਂ ਬਣੀ ਰਿਹਾਇਸ਼ ’ਤੇ ਭਾਜਪਾ ਦਾ ਝੰਡਾ ਲਹਿਰਾਇਆ ਗਿਆ।

ਅਜੀਤ ਡੈਸਕ 19-10-2026
ਸ੍ਰੀ ਅਨੰਦਪੁਰ ਸਾਹਿਬ/ਢੇਰ, 18 ਅਕਤੂਬਰ (ਕਰਨੈਲ ਸਿੰਘ/ਕਾਲੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਪਿੰਡ ਮਾਂਗੇਵਾਲ ਵਿਖੇ ਆਪਣੀ ਨਵੀਂ ਬਣੀ ਰਿਹਾਇਸ਼ ’ਤੇ ਭਾਜਪਾ ਦਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡਾ. ਸ਼ਰਮਾ ਨੇ ਕਿਹਾ ਕਿ ਮਾਂਗੇਵਾਲ ਬਹੁਤ ਇਤਿਹਾਸਿਕ ਪਿੰਡ ਹੈ ਅਤੇ ਇਸ ਪਿੰਡ ਵਿਚ ਘਰ ਬਣਾ ਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਉਠਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ, ਜਿਨ੍ਹਾਂ ਦੀ ਮਿਹਨਤ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਵੱਧ ਤੋਂ ਵੱਧ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਮੋਹਿਤ ਸ਼ਰਮਾ, ਦਲਜੀਤ ਸਿੰਘ ਕੱਕਲ, ਰਣਜੀਤ ਸਿੰਘ, ਸ਼ਾਮ ਸੁੰਦਰ ਰੰਗਾ, ਅਨਿਲ ਸ਼ਰਮਾ, ਜਗਦੀਪ ਚੰਦ ਪਿੰਕੂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਵਾਨਕੋਟ ’ ਚ 5 ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਪੋਸਟਰ ਜਾਰੀ ਅਗਲੀ ਖ਼ਬਰ 23 ਨੂੰ ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਮਨਾਇਆ ਜਾਵੇਗਾ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਵਿਧਾਇਕ ਦਿਨੇਸ਼ ਚੱਢਾ ਹੋਣਗੇ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।