20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਵਲੋਂ ਗੌਰਵ ਰਾਣਾ ਦਾ ਵਿਸ਼ੇਸ਼ ਸਨਮਾਨ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)- ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਲਹਿਰੀ ਸ਼ਾਹ ਮੰਦਰ ਵਲੋਂ ਨਵਰਾਤਰਿਆਂ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਦੁਰਗਾ ਪੂਜਾ ਦੌਰਾਨ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਮੰਦਰ ਵਿਖੇ ਨਤਮਸਤਕ ਹੋ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮਾਂ ਭਦਰਕਾਲੀ ਅਤੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਵਿਚ ਸ਼ਮੂਲੀਅਤ ਕਰਦਿਆਂ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)- ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਲਹਿਰੀ ਸ਼ਾਹ ਮੰਦਰ ਵਲੋਂ ਨਵਰਾਤਰਿਆਂ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਦੁਰਗਾ ਪੂਜਾ ਦੌਰਾਨ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਮੰਦਰ ਵਿਖੇ ਨਤਮਸਤਕ ਹੋ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮਾਂ ਭਦਰਕਾਲੀ ਅਤੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਵਿਚ ਸ਼ਮੂਲੀਅਤ ਕਰਦਿਆਂ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੰਦਰ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਨਵਰਾਤਰੇ ਸ਼ਰਧਾ, ਭਗਤੀ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਚੰਦ ਭੱਲਾ, ਸਕੱਤਰ ਓਮ ਪ੍ਰਕਾਸ਼, ਡੀ.ਪੀ. ਸਿੰਘ, ਸੁਰਿੰਦਰ ਕੁਮਾਰ, ਪ੍ਰਮੋਦ ਕੁਮਾਰ ਪਟੇਲ, ਬ੍ਰਿਜੇਸ਼ ਕੁਮਾਰ ਰਾਏ, ਰਾਮਨਗੀਨਾ ਯਾਦਵ ਅਤੇ ਸਮਾਜ ਸੇਵਿਕਾ ਮੋਨਿਕਾ ਰਾਣੀ ਸਮੇਤ ਹੋਰ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਜੇ . ਈ . ਧਰਮਿੰਦਰ ਸਿੰਘ ਦੀ ਬਦਲੀ ਵਿਰੁੱਧ ਮੁਲਾਜ਼ਮਾਂ ਵਲੋਂ ਰੋਸ ਧਰਨਾ 27 ਅਕਤੂਬਰ ਨੂੰ ਐਕਸੀਅਨ ਓ ਐਂਡ ਐੱਮ, ਮੋਹਾਲੀ ਦ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਨੰਨ੍ਹੇ-ਮੁੰਨੇ ਬੱਚਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।