21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੇਂਟ ਕਾਰਮਲ ਸਕੂਲ, ਰੂਪਨਗਰ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸੇਂਟ ਕਾਰਮਲ ਸਕੂਲ ਵਲੋਂ ਦੁਸਹਿਰੇ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਐਮ.

ਸੇਂਟ ਕਾਰਮਲ ਸਕੂਲ, ਰੂਪਨਗਰ ਵਿਚ ਦੁਸਹਿਰੇ ਤਿਉਹਾਰ ਮਨਾਉਣ ਦੀ ਤਸਵੀਰ। 21-10-2026
ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸੇਂਟ ਕਾਰਮਲ ਸਕੂਲ ਵਲੋਂ ਦੁਸਹਿਰੇ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਐਮ.ਡੀ ਸ੍ਰੀਮਤੀ ਮਾਧੁਰੀ ਸੈਣੀ , ਸਕੂਲ ਦੇ ਮਾਨਯੋਗ ਪੇਟਰਨ ਅਮਰਜੀਤ ਸਿੰਘ ਸੈਣੀ ਅਤੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ। ਸ੍ਰੀਮਤੀ ਜਯਾ ਸੈਣੀ ਨੇ ਦੱਸਿਆ ਕਿ ਦੁਸਹਿਰੇ ਵਰਗੇ ਤਿਉਹਾਰਾਂ ਨੂੰ ਮਨਾਉਣ ਦਾ ਉਦੇਸ਼ ਇਹ ਹੈ ਕਿ ਅਸੀਂ ਸਦਾ ਲਈ ਬੁਰਾਈਆਂ ਤੋਂ ਦੂਰ ਰਹੀਏ ਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਈਏ। ਸਾਨੂੰ ਕਦੇ ਵੀ ਆਪਣੇ ਮਨ ਵਿਚ ਹੰਕਾਰ ਨਹੀਂ ਲਿਆਉਣਾ ਚਾਹੀਦਾ, ਕਿਉਂਕੀ ਇੱਕ ਹੰਕਾਰ ਨੇ ਹੀ ਰਾਵਣ ਦੀ ਸਾਰੀ ਲੰਕਾ ਤਬਾਹ ਕਰ ਕੇ ਰੱਖ ਦਿੱਤੀ ਸੀ। ਸਕੂਲ ਦੇ ਪ੍ਰਿੰਸੀਪਲ ਵਲੋਂ ਦੁਸਹਿਰੇ ਦੇ ਤਿਉਹਾਰ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਬੱਚਿਆਂ ਵਲੋਂ ਕਈ ਦਿਲਚਸਪ ਝਾਂਕੀਆਂ ਪੇਸ਼ ਕਰਕੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਦਾ ਬਿਰਤਾਂਤ ਬੜੇ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ। ਸਕੂਲ ਦੇ ਡਿਵੈਲਪਮੈਂਟ ਮੈਨੇਜਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਹੈ। ਇਸ ਤਿਉਹਾਰ ਤੋਂ ਸਿੱਖਿਆ ਲੈ ਕੇ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿਚ ਨੇਕ ਕੰਮ ਕਰਨੇ ਚਾਹੀਦੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਅੱਜ ਤੋਂ ਅਗਲੀ ਖ਼ਬਰ ਪਿੰਡ ਲਹਿੜੀਆਂ ਨੂੰ ਵਿਧਾਇਕ ਚੱਢਾ ਨੇ ਦਿੱਤੀ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।