21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਸਰਕਾਰ ਕੁਝ ਕੁ ਸੜਕਾਂ ਦੀ ਮੁਰੰਮਤ ਕਰਵਾ ਕੇ ਆਪਣੇ ਵਿਕਾਸ ਵਜੋਂ ਪੇਸ਼ ਕਰ ਰਹੀ ਹੈ- ਅਸ਼ਵਨੀ ਸ਼ਰਮਾ ਜ਼ਿਆਦਾਤਰ ਸੰਪਰਕ ਸੜਕਾਂ ਪ੍ਰੀਮਿਕਸ ਦੀ ਉਡੀਕ ’ਚ

ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਹਲਕਾ ਰੂਪਨਗਰ ਵਿਚ ਮੁਰੰਮਤ ਲਈ ਵੱਖ-ਵੱਖ ਸੜਕਾਂ ਪੁੱਟੀਆਂ ਗਈਆਂ ਹਨ। ਕਈ ਸੜਕਾਂ ’ਤੇ ਪੱਥਰ ਪਾ ਦਿੱਤਾ ਗਿਆ ਹੈ, ਜਿਨ੍ਹਾਂ ’ਤੇ ਪੈਦਲ ਚੱਲਣਾ ਵੀ ਬੇਹਦ ਮੁਸ਼ਕਲ ਹੋ ਗਿਆ ਹੈ।

ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਸੜਕ ’ਤੇ ਖਿਲਰੇ ਹੋਏ ਪੱਥਰ ਦਿਖਾਉਂਦੇ ਹੋਏ। ਤਸਵੀਰ: ਰਾਜੇਸ਼ ਚੌਧਰੀ 21-10-2026
ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਹਲਕਾ ਰੂਪਨਗਰ ਵਿਚ ਮੁਰੰਮਤ ਲਈ ਵੱਖ-ਵੱਖ ਸੜਕਾਂ ਪੁੱਟੀਆਂ ਗਈਆਂ ਹਨ। ਕਈ ਸੜਕਾਂ ’ਤੇ ਪੱਥਰ ਪਾ ਦਿੱਤਾ ਗਿਆ ਹੈ, ਜਿਨ੍ਹਾਂ ’ਤੇ ਪੈਦਲ ਚੱਲਣਾ ਵੀ ਬੇਹਦ ਮੁਸ਼ਕਲ ਹੋ ਗਿਆ ਹੈ। ਇਹ ਮਾਮਲਾ ਉਠਾਉਂਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੁੱਝ ਕੁ ਸੜਕਾਂ ਦੀ ਮੁਰੰਮਤ ਮੁਕੰਮਲ ਕਰਵਾ ਕੇ ਇਸ ਨੂੰ ਆਪਣੇ ਵਿਕਾਸ ਵਜੋਂ ਪੇਸ਼ ਕਰ ਰਹੀ ਹੈ, ਜਦਕਿ ਹਲਕੇ ਦੀਆਂ ਜ਼ਿਆਦਾਤਰ ਲਿੰਕ ਸੜਕਾਂ ਦੀ ਹਾਲਤ ਬੇਹੱਦ ਮਾੜੀ ਬਣੀ ਹੋਈ ਹੈ ਤੇ ਇਹ ਸੜਕਾਂ ਅਜੇ ਵੀ ਮੁਕੰਮਲ ਹੋਣ ਨੂੰ ਤਰਸ ਰਹੀਆਂ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਈ ਸੜਕਾਂ ’ਤੇ ਪੱਥਰ ਪਾਏ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਲੁੱਕ ਪਾਉਣ ਦਾ ਕੰਮ ਅਧੂਰਾ ਪਿਆ ਹੈ। ਇਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਅਤੇ ਇਲਾਕਾ ਵਾਸੀਆਂ ਨੂੰ ਆਵਾਜਾਈ ਦੌਰਾਨ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਤਾਂ ਫਿਰ ਹਲਕੇ ਦੀਆਂ ਬਹੁਤੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਕਿਉਂ ਨਹੀਂ ਮੁਕੰਮਲ ਕਰਵਾਇਆ ਜਾ ਰਿਹਾ। ਉਨ੍ਹਾਂ ਆਖਿਆ ਕਿ ਵਿਧਾਇਕ ਦਿਨੇਸ਼ ਚੱਢਾ ਨੂੰ ਇਨ੍ਹਾਂ ਸੜਕਾਂ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਇਨ੍ਹਾਂ ਸੜਕਾਂ ਦਾ ਕੰਮ ਕਿਹੜੇ ਕਾਰਨਾਂ ਕਰਕੇ ਰੁਕਿਆ ਹੋਇਆ ਹੈ। ਕਾਂਗਰਸ ਆਗੂ ਨੇ ਕਿਹਾ ਕਿ ਸੜਕਾਂ ’ਤੇ ਖਿੱਲਰੇ ਪੱਥਰਾਂ ਅਤੇ ਅਧੂਰੇ ਨਿਰਮਾਣ ਕਾਰਜਾਂ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਵਿਭਾਗ ਅਧੂਰੇ ਕੰਮਾਂ ਦੀ ਤੁਰੰਤ ਸਮੀਖਿਆ ਕਰੇ ਅਤੇ ਸਾਰੀਆਂ ਸੜਕਾਂ ’ਤੇ ਲੁੱਕ ਪਾਉਣ ਦਾ ਕੰਮ ਬਿਨਾਂ ਹੋਰ ਦੇਰੀ ਸ਼ੁਰੂ ਕਰਵਾਇਆ ਜਾਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੁਝ ਸੜਕਾਂ ਦੀ ਮੁਰੰਮਤ ਨੂੰ ਸਮੁੱਚੇ ਹਲਕੇ ਦਾ ਵਿਕਾਸ ਦੱਸਣ ਦੀ ਬਜਾਏ ਸਰਕਾਰ ਨੂੰ ਬਾਕੀ ਸੜਕਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਰਾਜੇਸ਼ ਚੌਧਰੀ ਨੇ ਭਾਜਪਾ ਦੀ ਟਿਕਟ ਲਈ ਮੀਡੀਆ ਜ਼ਰੀਏ ਜਤਾਈ ਦਾਅਵੇਦਾਰੀ ਅਗਲੀ ਖ਼ਬਰ ਨੰਗਲ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਲਈ ਵੱਡੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।