ਬਿਜਲੀ ਕਾਮੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ
ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਦੇ ਸੱਦੇ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜ਼ਨ ਨੂਰਪੁਰ ਬੇਦੀ ਅਤੇ ਸਬ ਆਫ਼ਿਸ ਤਖਤਗੜ੍ਹ ਵਿਖੇ ਸਾਂਝੀ ਰੋਹ ਭਰਪੂਰ ਗੇਟ ਰੈਲੀ ਕੀਤੀ। ਅਤੇ ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਨਾਅਰੇਬਾਜ਼ੀ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ।
ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਦੇ ਸੱਦੇ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜ਼ਨ ਨੂਰਪੁਰ ਬੇਦੀ ਅਤੇ ਸਬ ਆਫ਼ਿਸ ਤਖਤਗੜ੍ਹ ਵਿਖੇ ਸਾਂਝੀ ਰੋਹ ਭਰਪੂਰ ਗੇਟ ਰੈਲੀ ਕੀਤੀ। ਅਤੇ ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਨਾਅਰੇਬਾਜ਼ੀ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਨੇ ਮੰਗਾਂ ਮੰਨਣ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੰਗਾਂ ਪ੍ਰਤੀ ਅਪਣਾਏ ਅੜੀਅਲ ਰਵਈਏ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹਨਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਦੇ ਮੁਲਾਜ਼ਮ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਗੇਟ ਰੈਲੀ ਦੀ ਪ੍ਰਧਾਨਗੀ ਹਰਪ੍ਰੀਤ ਸਿੰਘ ਅਤੇ ਰਾਜਪਾਲ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ’ਤੇ ਸਰਕਲ ਕੈਸ਼ੀਅਰ ਰਾਮ ਕਿਸ਼ਨ ਬੈਂਸ, ਹਰਮਿੰਦਰ ਸਿੰਘ ਬੈਂਸ ਜਸਵਿੰਦਰ ਸਿੰਘ , ਗੁਰਚਰਨ ਸਿੰਘ, ਗੁਰਚੰਨ ਸਿੰਘ, ਬਲਵੀਰ ਸਿੰਘ, ਜੇਈ ਜਸਵੀਰ ਸਿੰਘ, ਜੇਈ ਜਗਦੀਪ ਕੁਮਾਰ ਆਦਿ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ।