ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਹਾਊਸ ਗਣਿਤ ਮੇਲਾ ਕਰਵਾਇਆ
ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਹਾਸਿਲ ਕੀਤਾ ਪਹਿਲਾ ਸਥਾਨ
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਣਿਤਕ ਮਾਡਲ ਅਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਅਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅ
ਅੱਵਲ ਆਏ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਅਤੇ ਹੋਰ ਸਟਾਫ਼ ਮੈਂਬਰ।
22-10-2026
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਣਿਤਕ ਮਾਡਲ ਅਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਅਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜੱਜਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਦਿਆਰਥੀਆਂ ਨੇ ਆਤਮ-ਵਿਸ਼ਵਾਸ ਨਾਲ ਜਵਾਬ ਦਿੱਤੇ। ਮੁਕਾਬਲੇ ਦੌਰਾਨ ਤੀਜੀ ਜਮਾਤ ਵਿਚ ਰਾਧਿਕਾ ਤੇ ਮਹਿਕਪ੍ਰੀਤ ਕੌਰ ਨੇ ਪਹਿਲਾ ਅਤੇ ਅੰਸ਼ਿਕਾ ਤੇ ਸਾਹਿਦਾ ਖਾਤੂਨ ਨੇ ਦੂਜਾ ਸਥਾਨ ਹਾਸਲ ਕੀਤਾ। ਚੌਥੀ ਜਮਾਤ ਵਿਚ ਸੁਖਮਨ ਕੌਰ ਤੇ ਵਿਭਾ ਕੁਮਾਰੀ ਪਹਿਲੇ ਅਤੇ ਆਰੀਅਨ ਤੇ ਜੈਸਮੀਨ ਕੌਰ ਦੂਜੇ ਸਥਾਨ ’ਤੇ ਰਹੇ। ਪੰਜਵੀਂ ਜਮਾਤ ਵਿਚ ਮੁਹੰਮਦ ਆਹਿਲ ਤੇ ਦਿਲਪ੍ਰੀਤ ਕੌਰ ਨੇ ਪਹਿਲਾ ਅਤੇ ਪਰਮਵੀਰ ਤੇ ਆਯੁਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਛੇਵੀਂ ਜਮਾਤ ਵਿਚ ਪ੍ਰਤੀਕ ਤੇ ਗੁਰਸ਼ਰਨ ਨੇ ਪਹਿਲਾ ਅਤੇ ਭਾਵਨਾ ਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸੱਤਵੀਂ ਜਮਾਤ ਵਿਚ ਜੈਸਮੀਨ ਕੌਰ ਤੇ ਹਰਸਿਮਰਤ ਕੌਰ ਪਹਿਲੇ ਅਤੇ ਮਨੀ ਤੇ ਰੌਣਕ ਦੂਜੇ ਸਥਾਨ ’ਤੇ ਰਹੇ। ਅੱਠਵੀਂ ਜਮਾਤ ਵਿਚ ਮੰਨਤ ਕੌਰ ਤੇ ਪਰਮਿੰਦਰ ਕੌਰ ਨੇ ਪਹਿਲਾ ਅਤੇ ਲਵਪ੍ਰੀਤ ਕੌਰ ਤੇ ਅਨਮੋਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਨੌਵੀਂ ਜਮਾਤ ਵਿਚ ਏਕਮਦੀਪ ਕੌਰ ਤੇ ਪ੍ਰਭਜੋਤ ਕੌਰ ਨੇ ਪਹਿਲਾ ਅਤੇ ਸੋਨਾਕਸ਼ੀ ਤੇ ਲਵਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਵਿਚ ਮਨਜੋਤ ਸਿੰਘ ਤੇ ਲਵਪ੍ਰੀਤ ਸਿੰਘ ਪਹਿਲੇ ਅਤੇ ਹਰਸਿਮਰਨ ਕੌਰ ਤੇ ਨੈਨਾ ਦੂਜੇ ਸਥਾਨ ’ਤੇ ਰਹੇ। ਗਿਆਰ੍ਹਵੀਂ ਜਮਾਤ ਦੇ ਸਾਇੰਸ ਤੇ ਆਰਟਸ ਵਿੰਗ ਵਿਚ ਗੁਰਸਿਮਰਨ ਸਿੰਘ ਤੇ ਤਰਨਦੀਪ ਸਿੰਘ ਨੇ ਪਹਿਲਾ ਅਤੇ ਤ੍ਰਿਮਨਪ੍ਰੀਤ ਸਿੰਘ ਤੇ ਜਸ਼ਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਬਾਰ੍ਹਵੀਂ ਜਮਾਤ ਦੇ ਸਾਇੰਸ ਵਿੰਗ ਵਿਚ ਅਵਨਾਸ਼ਦੀਪ ਸਿੰਘ ਤੇ ਅਮਨਜੀਤ ਸਿੰਘ ਪਹਿਲੇ ਅਤੇ ਅੰਕੁਰ ਤੇ ਪਿਯੂਸ਼ ਦੂਜੇ ਸਥਾਨ ’ਤੇ ਰਹੇ। ਹਾਊਸ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਹਰਪ੍ਰੀਤ ਸਿੰਘ ਅਤੇ ਕਰਨੈਲ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਨਵਤੇਜ ਸਿੰਘ, ਹਰਜੀਤ ਕੌਰ, ਮਨਪ੍ਰੀਤ ਕੌਰ, ਤਰਨਜੀਤ ਕੌਰ, ਪੂਜਾ ਦੇਵੀ, ਹਰਪ੍ਰੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।