23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐੱਸ . ਡੀ . ਐੱਮ . ਵਲੋਂ ਅਨਾਜ ਮੰਡੀ ਅਗੰਮਪੁਰ ਦਾ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ ਐਸ ਨਿੱਕੂਵਾਲ)- ਐਸ. ਡੀ.

ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਅਨਾਜ ਮੰਡੀ ਦੇ ਦੌਰੇ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਐੱਸ.ਡੀ.ਐੱਮ. ਸੁਖਪਾਲ ਸਿੰਘ। 23-10-2026
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ ਐਸ ਨਿੱਕੂਵਾਲ)- ਐਸ.ਡੀ.ਐਮ. ਸੁਖਪਾਲ ਸਿੰਘ ਵਲੋਂ ਅਨਾਜ ਮੰਡੀ ਅਗੰਮਪੁਰ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਪਣੇ ਹਲਕੇ ਦੀਆਂ ਮੰਡੀਆਂ ਦੀ ਨਿਰੰਤਰ ਦੇਖ-ਰੇਖ ਕੀਤੀ ਜਾ ਰਹੀ ਹੈ। ਫ਼ਸਲ ਦੀ ਆਮਦ, ਖ਼ਰੀਦ, ਚੁਕਾਈ ਤੇ ਅਦਾਇਗੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਸੁਚਾਰੂ ਪ੍ਰਬੰਧਾਂ ਕਾਰਨ ਹੀ ਮੰਡੀਆਂ ਵਿਚ ਖ਼ਰੀਦ ਤੇ ਚੁਕਾਈ ਦੇ ਨਾਲ ਅਦਾਇਗੀ ਵੀ ਹੋ ਰਹੀ ਹੈ। ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿਚ ਤਹਿ ਸਮੇਂ ਵਿਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖ਼ਰੀਦਿਆਂ ਜਾ ਰਿਹਾ ਹੈ ਅਤੇ ਤਹਿ ਮਾਪਦੰਡਾਂ ਅਨੁਸਾਰ ਅਦਾਇਗੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਗੰਮਪੁਰ ਅਨਾਜ ਮੰਡੀ ਵਿਚ 2975 ਕੁਇੰਟਲ ਝੋਨੇ ਦੀ ਹੋਈ ਆਮਦ ਹੋਈ ਹੈ ਅਤੇ 2975 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਪਿਛਲੀ ਖ਼ਬਰ ਮੁੰਡੀਆਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਲਗਾਈ ਅੱਗ ਕਾਰਨ 20-25 ਏਕੜ ਦੀ ਪਰਾਲੀ ਸੜ ਕੇ ਸੁਆਹ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਬੀ. ਸੀ. ਵਿੰਗ ਦੇ ਹਲਕਾ ਪ੍ਰਧਾਨ ਗੁਰਨਾਮ ਸਿੰਘ ਮਟੌਰ, ਪੀ. ਏ. ਸੀ. ਕਮੇਟੀ ਮੈਂਬਰ ਜਥੇਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।