23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐੱਸ . ਐੱਮ . ਓ . ਡਾ . ਹਰਪ੍ਰੀਤ ਕੌਰ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰ ਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਕੀਤਾ ਨਰੀਖਣ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਹਸਪਤਾਲ ਸਿੰਘ ਪੁਰ (ਨੂਰਪੁਰ ਬੇਦੀ) ਡਾ. ਹਰਪ੍ਰੀਤ ਕੌਰ ਨੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਮਨਾਏ ਗਏ ਮਮਤਾ ਦਿਵਸ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ।

ਅਜੀਤ ਡੈਸਕ 23-10-2026
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਹਸਪਤਾਲ ਸਿੰਘ ਪੁਰ (ਨੂਰਪੁਰ ਬੇਦੀ) ਡਾ. ਹਰਪ੍ਰੀਤ ਕੌਰ ਨੇ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਮਨਾਏ ਗਏ ਮਮਤਾ ਦਿਵਸ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਗਰਭਵਤੀ ਔਰਤਾਂ, ਮਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਕਰਮਚਾਰੀਆਂ ਨੂੰ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ। ਬਲਾਕ ਨੂਰਪੁਰ ਬੇਦੀ ਦੇ ਇਮਿਊਨਾਈਜ਼ੇਸ਼ਨ ਨੋਡਲ ਅਫ਼ਸਰ ਡਾ. ਰਜਤ ਬੈਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਦੀ ਸੁਰੱਖਿਆ ਲਈ ਸਮੇਂ ਸਿਰ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਟੀਕਾਕਰਨ ਦਾ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਤੋਂ ਧਿਆਨ ਰੱਖਣ ਅਤੇ ਕੋਈ ਵੀ ਟੀਕਾ ਲਗਵਾਉਣ ਤੋਂ ਨਾ ਖੁੰਝਣ। ਉਨ੍ਹਾਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸੰਪੂਰਨ ਅਤੇ ਕੁਦਰਤੀ ਆਹਾਰ ਹੈ। ਇਸ ਨਾਲ ਬੱਚੇ ਨੂੰ ਲੋੜੀਂਦੇ ਪੌਸ਼ਟਿਕ ਤੱਤ ਮਿਲਦੇ ਹਨ ਅਤੇ ਉਸ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਇਸ ਲਈ ਬੱਚੇ ਦੇ ਸਿਹਤਮੰਦ ਵਿਕਾਸ ਵਾਸਤੇ ਮਾਂ ਦੇ ਦੁੱਧ ਨੂੰ ਤਰਜੀਹ ਦੇਣੀ ਚਾਹੀਦੀ ਹੈ। ਡਾ. ਰਜਤ ਬੈਰੀ ਨੇ ਕਿਹਾ ਕਿ ਆਇਉਡੀਨ ਸਰੀਰ ਦੇ ਸਹੀ ਵਿਕਾਸ ਲਈ ਇੱਕ ਮਹੱਤਵਪੂਰਨ ਤੱਤ ਹੈ। ਇਸ ਦੀ ਘਾਟ ਕਾਰਨ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਉੱਤੇ ਮਾੜਾ ਅਸਰ ਪੈ ਸਕਦਾ ਹੈ। ਇਸ ਮੌਕੇ ਐਲ.ਐੱਚ.ਵੀ. ਗੁਰਵਿੰਦਰ ਕੌਰ, ਏ.ਐਨ.ਐਮ. ਲਵਪ੍ਰੀਤ ਕੌਰ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕਮਲ ਘਈ ਨੂੰ ਭਾਜਪਾ ਦੇ ਸੂਬਾਈ ਸੋਸ਼ਲ ਮੀਡੀਆ ਮੋਰਚੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ... ਅਗਲੀ ਖ਼ਬਰ ਗੁਰਮੀਤ ਗੋਗੀ ਟੇਡੇਵਾਲ ਦੀ ‘ ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।