ਹੱਕੀ ਮੰਗਾਂ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਸੰਘਰਸ਼ ਤੇਜ਼
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੰਗਲ ਵਲੋਂ ਸੰਘਰਸ਼ ਤੇਜ਼ ਕਰਦਿਆਂ ਅੱਜ ਲਗਾਤਾਰ ਦੂਜੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਦੇ ਸੱਦੇ ’ਤੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਫ਼ੈਸਲੇ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਬੱਸ ਸਟੈਂਡ ਨੰਗਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ।
ਅਜੀਤ ਡੈਸਕ
23-10-2026