24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀ.ਪੀ.ਆਈ. (ਐੱਮ) ਦਾ ਵੋਟਾਂ ਦੀ ਕਟੌਤੀ ਵਿਰੁੱਧ ਹੱਲਾ ਬੋਲ; ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਨੰਗਲ, 23 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੀ. ਪੀ.

ਅਜੀਤ ਡੈਸਕ 24-10-2026
ਨੰਗਲ, 23 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੀ.ਪੀ.ਆਈ. (ਐਮ) ਦੇ ਵਰਕਰਾਂ ਨੇ ਕੇਂਦਰੀ ਕਮੇਟੀ ਦੇ ਸੱਦੇ ’ਤੇ ਅੱਜ ਸਥਾਨਕ ਬੱਸ ਅੱਡੇ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐੱਸ.ਆਈ.ਆਰ.) ਦਾ ਵਿਰੋਧ ਕੀਤਾ ਗਿਆ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਵਿਸ਼ੇਸ਼ ਸੋਧ ਦੌਰਾਨ ਦੇਸ਼ ਭਰ ਵਿਚ 14 ਕਰੋੜ ਤੋਂ ਵੱਧ ਵੋਟਾਂ ਘਟਾਈਆਂ ਗਈਆਂ ਹਨ, ਜਿਸ ਨਾਲ ਮੁਸਲਿਮ, ਦਲਿਤ, ਆਦਿ-ਵਾਸੀ, ਪ੍ਰਵਾਸੀ ਮਜ਼ਦੂਰ ਅਤੇ ਗ਼ਰੀਬ ਵਰਗਾਂ ਦੇ ਵੋਟਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ’ਤੇ ਲੋਕਾਂ ਦੀ ਆਵਾਜ਼ ਅਣਸੁਣੀ ਕਰਨ ਅਤੇ ਅੰਦੋਲਨਕਾਰੀਆਂ ਵਿਰੁੱਧ ਦਮਨਕਾਰੀ ਨੀਤੀਆਂ ਅਪਣਾਉਣ ਦੇ ਦੋਸ਼ ਲਾਏ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਦੇਸ਼-ਧ੍ਰੋਹ ਦਾ ਮੁਕੱਦਮਾ ਦਰਜ ਕਰਨ, ਐਸ.ਆਈ.ਆਰ. ਰੱਦ ਕਰਨ ਅਤੇ ਪਹਿਲਾਂ ਵਾਂਗ ਵੋਟਰ ਸੂਚੀਆਂ ਦੀ ਸੋਧ ਕਰਨ ਦੀ ਮੰਗ ਕੀਤੀ। ਦਿੱਲੀ ਦੇ ਇਕੱਠ ਵਿਚ ਸ਼ਾਮਿਲ ਹੋਣ ਦਾ ਸੱਦਾ ਆਗੂਆਂ ਨੇ ਪਹਿਲੀ ਨਵੰਬਰ ਨੂੰ ਦਿੱਲੀ ਵਿਖੇ ਚੋਣ ਧਾਂਦਲੀਆਂ ਵਿਰੁੱਧ ਹੋਣ ਵਾਲੇ ਇਕੱਠ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ ਢੇਰ, ਸਤਨਾਮ ਸਿੰਘ, ਰਘਵੀਰ ਸਿੰਘ ਦਰਸ਼ੀ, ਰਕੇਸ਼ ਕੁਮਾਰ ਬਾਲੀ, ਸੁਭਾਸ਼ ਚੰਦ , ਭੁਪਿੰਦਰ ਸਿੰਘ, ਦਿਲਬਾਗ ਸਿੰਘ ਰਾਣਾ, ਅਵਿਨਾਸ਼ ਸ਼ਰਮਾ, ਗੁਰਮੇਲ ਸਿੰਘ, ਤਿਲਕ ਰਾਜ, ਰਾਮ ਲਾਲ ਅਤੇ ਗੁਰਬਚਨ ਸਿੰਘ ਨਾਹਲ ਸਮੇਤ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਵੱਖ - ਵੱਖ ਪਾਬੰਦੀਆਂ ਲਾਗੂ ਅਗਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।