ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਨੈਤਿਕ ਪ੍ਰੀਖਿਆ ਕਰਵਾਈ
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਅੱਜ ਸਦਾਚਾਰਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਨੈਤਿਕ ਪ੍ਰੀਖਿਆ ਕਰਵਾਈ ਗਈ । ਇਹ ਇਮਤਿਹਾਨ ਲੈਣ ਲਈ ਕੈਪਟਨ ਗੁਰਪ੍ਰੀਤਮ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਲਡੀ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਤੇ ਸਦਾਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।
ਅਜੀਤ ਡੈਸਕ
24-10-2026