25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡਰੱਗ ਇੰਸਪੈਕਟਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ

ਸ੍ਰੀ ਚਮਕੌਰ ਸਾਹਿਬ, 24 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ ਵਿਚ ਆਇਆ ਹੈ। ਡਰੱਗ ਇੰਸਪੈਕਟਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਪਬੰਦੀਸ਼ੁਦਾ ਜਾਂ ਅੱਜ ਨਸ਼ੇੜੀਆਂ ਵਲੋਂ ਨਸ਼ਿਆਂ ਲਈ ਵਰਤੀਆਂ ਜਾਂਦਿਆਂ ਕਿਸੇ ਵੀ ਦਵਾਈ ਦੀ ਵਿੱਕਰੀ ਨਾ ਕੀਤੀ ਜਾਵੇ।

ਅਜੀਤ ਡੈਸਕ 25-10-2026
ਸ੍ਰੀ ਚਮਕੌਰ ਸਾਹਿਬ, 24 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ ਵਿਚ ਆਇਆ ਹੈ। ਡਰੱਗ ਇੰਸਪੈਕਟਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਪਬੰਦੀਸ਼ੁਦਾ ਜਾਂ ਅੱਜ ਨਸ਼ੇੜੀਆਂ ਵਲੋਂ ਨਸ਼ਿਆਂ ਲਈ ਵਰਤੀਆਂ ਜਾਂਦਿਆਂ ਕਿਸੇ ਵੀ ਦਵਾਈ ਦੀ ਵਿੱਕਰੀ ਨਾ ਕੀਤੀ ਜਾਵੇ। ਜਾਣਕਾਰੀ ਅਨੁਸਾਰ ਡਰੱਗ ਇੰਸਪੈਕਟਰ ਹਰਪ੍ਰੀਤ ਕੌਰ ਵਲੋਂ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਇੱਥੋਂ ਦੇ ਕਈ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦਵਾਈਆਂ ਦਾ ਰਿਕਾਰਡ ਅਤੇ ਦਵਾਈਆਂ ਦੀ ਚੈਕਿੰਗ ਕਰਕੇ ਮੈਡੀਕਲ ਸਟੋਰ ਮਾਲਕਾਂ ਨੂੰ ਆਪੋ ਆਪਣਾ ਰਿਕਾਰਡ ਮੁਕੰਮਲ ਰੱਖਣ ਅਤੇ ਕਿਸੇ ਵੀ ਤਰਾਂ ਦੀ ਪਬੰਦੀਸ਼ੁਦਾ ਦਵਾਈ ਨਾ ਵੇਚਣ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕੈਮਿਸਟ ਕੋਲ ਕਿਸੇ ਵੀ ਤਰਾਂ ਦੀ ਪਬੰਧੀਸ਼ੁਦਾਂ ਜਾਂ ਨਸ਼ਿਆਂ ਦੇ ਤੌਰ ’ਤੇ ਵਰਤੀ ਜਾਣ ਵਾਲੀ ਦਵਾਈ ਨਹੀਂ ਮਿਲੀ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਕੈਮਿਸਟ ਪਬੰਦੀਸ਼ੁਦਾ ਜਾਂ ਨਸ਼ਿਆਂ ਦੇ ਤੋਰ ’ਤੇ ਵਰਤੀਆਂ ਜਾਂਦਿਆਂ ਦਵਾਈਆਂ ਦੀ ਵਿੱਕਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕੰਨੂਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜਨਗਣਨਾ ਸੰਬੰਧੀ ਸਿਖਲਾਈ ਅਗਲੀ ਖ਼ਬਰ ਪੰਜ ਸਾਲਾ ਵੈਲਨਟੀਨਾ ਮਿਹਰ ਤੂਰ ਨੇ ਆਸਟ੍ਰੇਲੀਆ ’ਚ ਜਿੱਤੇ ਚਾਰ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।