25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਇੰਸ ਡਰਾਮਾ ਮੁਕਾਬਲੇ ’ਚ ਸਕੂਲ ਰਾਏਪੁਰ ਨੇ ਲਗਾਤਾਰ ਤੀਜੇ ਸਾਲ ਬਲਾਕ ਪੱਧਰ ’ਤੇ ਹਾਸਿਲ ਕੀਤਾ ਪਹਿਲਾ ਸਥਾਨ

ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੈਸ਼ਨਲ ਸਾਇੰਸ ਸੈਂਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ. ਸੀ.

ਸਾਇੰਸ ਡਰਾਮਾ ਮੁਕਾਬਲੇ ਦੇ ਜੇਤੂ ਵਿਦਿਆਰਥੀ ਅਧਿਆਪਕਾਂ ਨਾਲ। ਤਸਵੀਰ: ਰਾਜੇਸ਼ ਚੌਧਰੀ 25-10-2026
ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੈਸ਼ਨਲ ਸਾਇੰਸ ਸੈਂਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਬਲਾਕ ਪੱਧਰੀ ਸਾਇੰਸ ਡਰਾਮਾ ਪ੍ਰਤੀਯੋਗਤਾ ਸਰਕਾਰੀ ਹਾਈ ਸਕੂਲ ਬੜਵਾ ਵਿਖੇ ਕਰਵਾਈ ਗਈ। ਇਸ ਦੌਰਾਨ ਸਰਕਾਰੀ ਹਾਈ ਸਕੂਲ ਰਾਏਪੁਰ, ਸਿੱਖਿਆ ਬਲਾਕ ਤਖਤਗੜ੍ਹ, ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਜਿੱਤ ਨਾਲ ਸਕੂਲ ਦੀ ਟੀਮ ਨੇ ਲਗਾਤਾਰ ਤੀਜੇ ਸਾਲ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਜਿੱਤ ਦੀ ਸ਼ਾਨਦਾਰ ਹੈਟਟਿੱਰਕ ਲਗਾਈ ਅਤੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਇਸ ਬਲਾਕ ਪੱਧਰੀ ਮੁਕਾਬਲੇ ਦੇ ਪ੍ਰਬੰਧ ਬਲਾਕ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ। ਬਲਾਕ ਰਿਸੋਰਸ ਕੋਆਰਡੀਨੇਟਰ, ਤਖਤਗੜ੍ਹ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ , ਰੂਪਨਗਰ ਬਿਪਨ ਕਟਾਰੀਆ, ਸਾਇੰਸ ਅਧਿਆਪਕ ਜਗਜੀਤ ਸਿੰਘ ਵਲੋਂ ਵੀ ਮੁਕਾਬਲੇ ਦੇ ਸੁਚੱਜੇ ਪ੍ਰਬੰਧਾਂ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਕੂਲ ਮੁਖੀ ਸ੍ਰੀਮਤੀ ਏਕਤਾ ਭਾਰਦਵਾਜ ਦੀ ਅਗਵਾਈ ਅਤੇ ਸਹਿਯੋਗ ਨਾਲ ਸਕੂਲ ਵਿਚ ਵਿਗਿਆਨ, ਨਵੀਨਤਾ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਅਗਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਦੇ ਅੰਤਲੇ ਦਿਨ ਸਰਸਾ ਨੰਗਲ ’ਚ ਲਏ ਲੋਕਾਂ ਦੇ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।