ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ
ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਮਾਈ ਭਾਰਤ ਰੂਪਨਗਰ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।
ਸ
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ’ਚ ਸ਼ਾਮਿਲ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਕੇ ਪ੍ਰਿੰ: ਡਾ. ਜਸਵੀਰ ਸਿੰਘ ਅਤੇ ਹੋਰਨਾਂ ਦੀ ਤਸਵੀਰ ।
25-10-2026
ਸ੍ਰੀ ਅਨੰਦਪੁਰ ਸਾਹਿਬ, 24 ਅਕਤੂਬਰ (ਕਰਨੈਲ ਸਿੰਘ)-ਮਾਈ ਭਾਰਤ ਰੂਪਨਗਰ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ’ਚ ਵਰਿੰਦਰ ਸਿੰਘ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਮਹਿਮਾਨ ਦਾ ਧੰਨਵਾਦ ਵੀ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਾਲੇ ਨਾਅਰੇ ਲਿਖ ਕੇ ਸਲੋਗਨ ਬਾਕਸ ’ਚ ਪਾਏ। ਇਸ ਗਤੀਵਿਧੀ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਮਾਈ ਭਾਰਤ ਰੂਪਨਗਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਆਸ਼ੀਸ਼ ਪਾਲ ਅਤੇ ਅਕਾਊਂਟੈਂਟ ਸਾਹਿਲ ਵਾਲੇਚਾ ਅਤੇ ਪ੍ਰੋ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਕਾਲਜ ਦੇ ਪ੍ਰੋਫੈਸਰ ਡਾ. ਰਵਿੰਦਰ ਸਿੰਘ ਨੇ ਨਿਭਾਈ।