25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੇਅਰਮੈਨ ਰਵੀ ਹੰਸ ਦਰਗਾਹ ਸਾਈਂ ਪੀਰ ਬਾਬਾ ਬੁੱਢਣ ਸਾਹਿਬ ਵਿਖੇ ਹੋਏ ਨਤਮਸਤਕ

ਕੀਰਤਪੁਰ ਸਾਹਿਬ, 24 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ)-ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਯੂਥ ਆਗੂ ਰਵੀ ਹੰਸ ਨੂੰ ਸਟਰੀਟ ਵੈਂਡਿੰਗ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ ਦਾ ਚੇਅਰਮੈਨ ਲਗਾਇਆ ਗਿਆ। ਇਸ ਨਿਯੁਕਤੀ ਤੋਂ ਬਾਅਦ ਅੱਜ ਉਹ ਸਥਾਨਕ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਨਤਮਸਤਕ ਹੋਣ ਲਈ ਆਏ ਜਿੱਥੇ ਦਰਗਾਹ ਦੇ ਸੇਵਾਦਾਰ ਪ੍ਰਵੇਸ਼ ਸ਼ਾਹ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਅਜੀਤ ਡੈਸਕ 25-10-2026
ਕੀਰਤਪੁਰ ਸਾਹਿਬ, 24 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨ੍ਹੀ)-ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਯੂਥ ਆਗੂ ਰਵੀ ਹੰਸ ਨੂੰ ਸਟਰੀਟ ਵੈਂਡਿੰਗ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ ਦਾ ਚੇਅਰਮੈਨ ਲਗਾਇਆ ਗਿਆ। ਇਸ ਨਿਯੁਕਤੀ ਤੋਂ ਬਾਅਦ ਅੱਜ ਉਹ ਸਥਾਨਕ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਨਤਮਸਤਕ ਹੋਣ ਲਈ ਆਏ ਜਿੱਥੇ ਦਰਗਾਹ ਦੇ ਸੇਵਾਦਾਰ ਪ੍ਰਵੇਸ਼ ਸ਼ਾਹ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਰਵੀ ਹੰਸ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਅੰਦਰ ਰੇਹੜੀ ਫੜੀ ਲਗਾਉਣ ਵਾਲੇ ਗ਼ਰੀਬ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਢੁਕਵਾਂ ਹੱਲ ਕਰਾਉਣ ਲਈ ਸਰਕਾਰ ਦੀ ਮਦਦ ਨਾਲ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਇਮਤਾਜ਼ ਬਿੱਟੂ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਏਂਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕਰਵਾਇਆ ਸਾਲਾਨਾ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।