26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟੇ ਦੇ ਹੱਕ ’ ਚ ਰੋਪੜ ਵਿਖੇ ‘ ਆਪ ’ ਦਾ ਝਾੜੂ ਫੂਕਿਆ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਮਾਨਸਾ ਮੋਰਚੇ ਵਲੋਂ ਦਿੱਤੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੇਲਾ ਚੌਕ ਰੂਪਨਗਰ ਵਿਖੇ ਆਮ ਆਦਮੀ ਪਾਰਟੀ ਦਾ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਦਲਵੀਰ ਸਿੰਘ ਜਟਾਣਾ ਅਤੇ ਹੋਰ ਆਗੂ, ਫੂਕੇ ਗਏ ਝਾੜੂਆਂ ਦਾ ਢੇਰ। 26-10-2026
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਮਾਨਸਾ ਮੋਰਚੇ ਵਲੋਂ ਦਿੱਤੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੇਲਾ ਚੌਕ ਰੂਪਨਗਰ ਵਿਖੇ ਆਮ ਆਦਮੀ ਪਾਰਟੀ ਦਾ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਵੀਰ ਸਿੰਘ ਜਟਾਣਾ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟੇ ਨੂੰ ਨਸ਼ਾ ਤਸਕਰਾਂ ਨਾਲ ਕਥਿਤ ਮਿਲੀਭੁਗਤ ਕਾਰਨ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਕਾਂਗਰਸ ਦੇ ਬੁਲਾਰੇ ਸੁਖਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ, ਮੀਤ ਪ੍ਰਧਾਨ ਕਰਨਵੀਰ ਸਿੰਘ ਸਿੱਧੂ ਅਤੇ ਰੁਪਿੰਦਰਪਾਲ ਸਿੰਘ ਰਿੰਕੂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਤਰਕਸ਼ੀਲ ਸੁਸਾਇਟੀ ਵਲੋਂ ਰੋਪੜ ’ ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਝਾੜੂ ਫ਼ੂਕ ਕੇ ਕੀਤਾ ਮੁਜ਼ਾਹਰਾ , ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।