26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਕਿਯੂ ਖੋਸਾ ਵਲੋਂ ਐਕਸ਼ਨ ਕਮੇਟੀ ਦੇ ਸੱਦੇ ’ ਤੇ ਝਾੜੂ ਫ਼ੂਕ ਕੇ ਕੀਤਾ ਪ੍ਰਦਰਸ਼ਨ , ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਕੀਤੀ ਮੰਗ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਵਲੋਂ ਅੱਜ ਸਥਾਨਕ ਘੋੜੇ ਵਾਲੇ ਚੌਂਕ ਵਿਚ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ਤੇ ਝਾੜੂ ਫ਼ੂਕ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ ਗਧਰਾਮ,ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਗਧਰਾਮ, ਲਖਵੀਰ ਸਿੰਘ ਲੱਖੀ ਹਾਫਿਜਾਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਇੱਕ ਮਹਿਜ ਡਰਾਮਾ ਹੈ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹਾਜ਼ਰੀਨ। ਤਸਵੀਰ: ਰਾਜੇਸ਼ ਚੌਧਰੀ 26-10-2026
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਵਲੋਂ ਅੱਜ ਸਥਾਨਕ ਘੋੜੇ ਵਾਲੇ ਚੌਂਕ ਵਿਚ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ਤੇ ਝਾੜੂ ਫ਼ੂਕ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ ਗਧਰਾਮ,ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਗਧਰਾਮ, ਲਖਵੀਰ ਸਿੰਘ ਲੱਖੀ ਹਾਫਿਜਾਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਇੱਕ ਮਹਿਜ ਡਰਾਮਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਨਸ਼ੇ ਛਡਵਾਉਣ ਵਾਲਿਆਂ ਦੀ ਥਾਂ ਨਸ਼ੇ ਦੇ ਕਾਰੋਬਾਰੀਆਂ ਨੂੰ ਸਹਿ ਦੇ ਰਹੀ ਹੈ ,ਫਿਰ ਉਕਤ ਮੁਹਿੰਮ ਤੇ ਲੱਖਾਂ ਰੁਪਏ ਖ਼ਰਚਣ ਦਾ ਕੀ ਲਾਭ । ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਨਸ਼ਿਆਂ ਦੀ ਖੁੱਲੇ੍ਹਆਮ ਹੋ ਰਹੀ ਵਿੱਕਰੀ ਕਾਰਨ ਹੀ ਨਸ਼ਿਆਂ ਦੀ ਗ੍ਰਿਫ਼ਤ ’ਚ ਨੌਜਵਾਨ ਧਸਦਾ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਵਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਮੰਨ ਕੇ ਭਗਵੰਤ ਮਾਨ ਅਸਤੀਫ਼ਾ ਦੇਵੇ। ਇਸ ਮੌਕੇ ਦੀਦਾਰ ਸਿੰਘ ਡਹਿਰ,ਪਰਗਟ ਸਿੰਘ ਭੰਗੂ ਬਰਸਾਲਪੁਰ, ਦਵਿੰਦਰ ਸਿੰਘ ਰਾਮਗੜ੍ਹ, ਵਰਿੰਦਰ ਸਿੰਘ ਘੰੜੂਆਂ, ਅਮਨ ਸਿੰਘ ਪੁਰਾ, ਕੁਲਵੀਰ ਸਿੰਘ, ਅਮ੍ਰਿਤਪਾਲ ਸਿੰਘ ਰਾਏਪੁਰ, ਅਮਰਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਣਾਂ ਦਾ ਆ ਗਿਆ ਸ਼ੋਰ ਸ਼ਰਾਬਾ, ਵੇਖੋ ਕਿਤੇ ਰਹਿ ਨਾ ਜਾਵੇ ਬਾਬਾ... ਅਗਲੀ ਖ਼ਬਰ ਡੀ . ਏ . ਪੀ . ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ , ਇਲਾਕਾ ਸੰਘਰਸ਼ ਕਮੇਟੀ ਵਲੋਂ ਐੱਨ . ਐੱਫ . ਐੱਲ . ਨੂੰ ਮੰਗ - ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।