ਗੋਬਿੰਦਪੁਰ ਬੇਲਾ ਲਈ ਵਿਧਾਇਕ ਚੱਢਾ ਨੇ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ
ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਗੋਬਿੰਦਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ।
ਅਜੀਤ ਡੈਸਕ
27-10-2026