27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੀਤੇ ਦਿਨੀਂ ਹਰਿਆਣਾ ਦੇ ਮੋਰਨੀ ਹਿੱਲ ਸਥਿਤ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਇੰਚਾਰਜ ਕੁਲਵੰਤ ਕੌਰ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਵੀ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ।

ਨੇਚਰ ਕੈਂਪ ਮੋਰਨੀ ਹਿੱਲ ਵਿਖੇ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਸਟਾਫ਼। ਤਸਵੀਰ: ਜਗਮੋਹਣ ਸਿੰਘ ਨਾਰੰਗ 27-10-2026
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੀਤੇ ਦਿਨੀਂ ਹਰਿਆਣਾ ਦੇ ਮੋਰਨੀ ਹਿੱਲ ਸਥਿਤ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਇੰਚਾਰਜ ਕੁਲਵੰਤ ਕੌਰ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਵੀ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਾਈਡ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਉਪਰਾਲੇ ਤਹਿਤ ਪੰਜਾਬ ਸਾਇੰਸ ਕਾਊਂਸਲ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੁਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਹਰਿਆਣਾ ਦੇ ਮੋਰਨੀ ਹਿੱਲ ਵਿਖੇ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਰੂਪਨਗਰ ਦੇ ਪੰਜ ਸਕੂਲਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਬਾਰੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜੰਗਲ ਵਿਚ ਟਰੈਕਿੰਗ ਕਰਵਾਈ ਗਈ, ਜਿੱਥੇ ਵੱਖ-ਵੱਖ ਕਿਸਮ ਦੇ ਪੌਦਿਆਂ ਦੇ ਪੱਤੇ ਚੁਣ ਕੇ ਉਨ੍ਹਾਂ ਦੀ ਪ੍ਰਜਾਤੀਆਂ ਬਾਰੇ ਜਾਨਣ ਅਤੇ ਵੱਖ-ਵੱਖ ਤਰ੍ਹਾਂ ਦੇ ਜੀਵਾਂ ਦੀਆਂ ਪ੍ਰਜਾਤੀਆਂ ਨੂੰ ਜਾਣਨ ਦਾ ਮੌਕਾ ਉਨਾਂ ਨੂੰ ਮਿਲਿਆ । ਉਨ੍ਹਾਂ ਖੇਤਾਂ ਵਿਚ ਜਾ ਕੇ ਪੌੜੀਦਾਰ ਖੇਤੀ ਅਤੇ ਆਰਗੈਨਿਕ ਖੇਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮੋਰਨੀ ਕਿਲੇ ਵਿਚ ਸਥਿਤ ਵਾਤਾਵਰਨ ਜਾਗਰੂਕਤਾ ਸਬੰਧੀ ਮਿਊਜ਼ੀਅਮ ਦਾ ਦੌਰਾ ਕੀਤਾ ਅਤੇ ਬੜੀ ਰੁਚੀ ਨਾਲ ਹਰੇਕ ਚੀਜ਼ ਨੂੰ ਜਾਣਿਆ। ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਰੋਮਾਂਚਕ ਖੇਡਾਂ ਵਿਚ ਭਾਗੀਦਾਰੀ ਕਰਵਾਈ ਗਈ, ਜਿਨ੍ਹਾਂ ਵਿਚ ਸਕਾਈ ਸਾਈਕਲਿੰਗ, ਜਿਪਲਾਈਨ, ਲੈਡਰ ਕਰੋਸਿੰਗ, ਟਾਇਰ ਐਂਡ ਰੋਪ ਲੈਡਰ ਕਲਿਬਿੰਗ ਸ਼ਾਮਲ ਸਨ। ਸਕੂਲ ਇੰਚਾਰਜ ਕੁਲਵੰਤ ਕੌਰ ਨੇ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਦਿਆਰਥੀਆਂ ਲਈ ਅਜਿਹੇ ਉਪਰਾਲੇ ਬੇਹੱਦ ਲਾਹੇਵੰਦ ਅਤੇ ਜ਼ਰੂਰੀ ਹਨ। ਇਸ ਮੌਕੇ ਸੁਰੀਨਾ ਰਾਏ ਡਾ. ਬਲਜੀਤ ਕੌਰ, ਰਿਤੂ ਸ਼ਰਮਾ, ਜੈਸਮੀਨ ਖੰਨਾ, ਮਨਿੰਦਰ ਚੱਢਾ, ਜਸਵਿੰਦਰ ਕੌਰ, ਰੋਜ਼ੀ ਰਾਣੀ, ਲਖਵਿੰਦਰ ਸਿੰਘ, ਸੁਰਮੱਖ ਸਿੰਘ, ਹਰਿੰਦਰ ਕੁਮਾਰ ਕਾਈਨੌਰ, ਗੁਰਮਿੰਦਰ ਸਿੰਘ ਪਮੌਰ, ਲਖਵੀਰ ਸਿੰਘ ਰੰਗੀਆਂ, ਵਰਿੰਦਰ ਵਰਮਾ, ਅਮਨਪ੍ਰੀਤ ਕੌਰ, ਪਾਰੁਲ ਨੰਦਾ, ਮਨਪ੍ਰੀਤ ਕੌਰ, ਸੂਬੇਦਾਰ ਮੇਜਰ ਕੁਲਵਿੰਦਰ ਸਿੰਘ ਦੁੱਮਣਾ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਸ਼ੋਭਾ ਯਾਤਰਾ ਅਗਲੀ ਖ਼ਬਰ ਰਾਮਲੀਲ੍ਹਾ ਕਮੇਟੀ ਨੂਰਪੁਰ ਬੇਦੀ ਵਲੋਂ ਮਹਾਂਵੀਰ ਦਾ ਝੰਡਾ ਉਤਾਰਨ ਦੀ ਰਸਮ ਮੌਕੇ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।