ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਧਾਰਮਿਕ ਮੰਚ ’ ਤੇ ਪੁੱਜੇ ਹਰਜੋਤ ਬੈਂਸ , ਸੰਗਤਾਂ ਨੂੰ ਦਿੱਤੀਆਂ ਵਧਾਈਆਂ ਨੰਗਲ ’ਚ ਵਿਸ਼ਾਲ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ
ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਸ਼ਾਮ ਨੰਗਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹ ਪੁਰਾਣੇ ਗੁਰਦੁਆਰਾ ਸਾਹਿਬ ਨੇੜੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ।
ਅਜੀਤ ਡੈਸਕ
28-10-2026