ਗੁਰਦੁਆਰਾ ਕਲਗੀਧਰ ਟਿੱਬੀ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਭਾਈ ਰਣਬੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ (ਟਿੱਬੀ ਸਾਹਿਬ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਮੰਗਲਵਾਰ ਨੂੰ ਬੜੀ ਸ਼ਰਧਾ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਦੌਰਾਨ ਕੀਰਤਨ ਕਰ ਰਿਹਾ ਜਥਾ ਅਤੇ ਸਿਰੋਪਾਓ ਭੇਟ ਕਰਨ ਮੌਕੇ ਪ੍ਰਬੰਧਕ।
28-10-2026