29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐਸ . ਜੀ . ਐਸ . ਖ਼ਾਲਸਾ ਸਕੂਲ ਵਿਖੇ ਫ਼ੂਡ ਫੈਸਟ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 28 ਅਕਤੂਬਰ (ਕਰਨੈਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ.

ਅਜੀਤ ਡੈਸਕ 29-10-2026
ਸ੍ਰੀ ਅਨੰਦਪੁਰ ਸਾਹਿਬ, 28 ਅਕਤੂਬਰ (ਕਰਨੈਲ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀ. ਸੈ. ਸਕੂਲ ਦੇ ਕਾਮਰਸ ਵਿਭਾਗ ਵਲੋਂ ਅੱਜ ਫੂਡ ਫੈਸਟ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਫੂਡ ਫੈਸਟ ਆਤਮ ਨਿਰਭਰ ਬਣਾਉਣ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਨੌਕਰੀਆਂ ਦੇ ਪਿੱਛੇ ਭੱਜਣ ਦੀ ਬਜਾਏ ਕੋਈ ਨਾ ਕੋਈ ਆਪਣਾ ਹੀ ਸਟਾਰਟ ਅਪ ਸ਼ੁਰੂ ਕਰਨ ਅਤੇ ਨੌਕਰੀ ਲੈਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਇਸ ਫੂਡ ਫੈਸਟ ’ਚ ਅੱਜ ਵਿਦਿਆਰਥੀਆਂ ਵਲੋਂ ਭੋਜਨ ਦੀਆਂ ਕਈ ਤਰ੍ਹਾਂ ਦੀਆਂ ਵੰਨਗੀਆਂ ਤਿਆਰ ਕੀਤੀਆਂ ਗਈਆਂ। ਜਿਸ ’ਚ ਭੇਲਪੂਰੀ, ਕਟੋਰੀ ਚਾਟ, ਓਜੀ ਪਾਸਤਾ, ਸੈਂਡਵਿੱਚ, ਓਰੀਓ ਸ਼ੇਕ ਆਦਿ ਸ਼ਾਮਿਲ ਸਨ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਫੂਡ ਫੈਸਟੀਵਲ ਦਾ ਆਨੰਦ ਮਾਣਿਆਂ ਅਤੇ ਵਿਦਿਆਰਥੀਆਂ ਵਲੋਂ ਬਣਾਏ ਗਏ ਸਵਾਦਿਸ਼ਟ ਪਕਵਾਨਾਂ ਨੂੰ ਚੱਖਿਆ। ਇਸ ਮੌਕੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਸੁਰਜੀਤ ਕੌਰ, ਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕੱਲ੍ਹ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ‘ ਮਾਨਸਾ ਮੋਰਚੇ ’ ਦੀ ਸਫਲਤਾ ਲਈ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।