29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ

ਮੋਰਿੰਡਾ, 28 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਉਂਦਿਆਂ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਸਿਹਤ ਕਰਮਚਾਰੀ ਨੇ ਦੱਸਿਆ ਕਿ ਟੀਕਾਕਰਨ ਕੈਂਪਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.

ਅਜੀਤ ਡੈਸਕ 29-10-2026
ਮੋਰਿੰਡਾ, 28 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਉਂਦਿਆਂ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਸਿਹਤ ਕਰਮਚਾਰੀ ਨੇ ਦੱਸਿਆ ਕਿ ਟੀਕਾਕਰਨ ਕੈਂਪਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਖ਼ਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਤੇ ਟੈੱਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਏ.ਐਨ.ਐਮ. ਮਨਦੀਪ ਕੌਰ ਨੇ ਦੱਸਿਆ ਕਿ,ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖ਼ਿਆਲ ਰੱਖਣ ਲਈ ਸੰਤੁਲਿਤ ਭੋਜਨ ਦਾ ਸੇਵਨ ਕਰਨ। ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿਚ ਖ਼ੂਨ ਦੀ ਕਮੀ ਨਾ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ.ਐੱਚ.ਓ. ਗੁਰਜੀਤ ਕੌਰ, ਸਮੂਹ ਏ.ਐਨ.ਐਮ., ਸਮੂਹ ਸੀ.ਐੱਚ.ਓ. ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।