30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਚਾਇਤਾਂ ਨੂੰ ਚੈੱਕ ਭੇਟ ਕਰ ਰਹੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ । ਰੂਪਨਗਰ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ

ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੀ. ਡੀ.

ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬੀ. ਡੀ. ਪੀ. ਓ. ਦਫ਼ਤਰ ਰੂਪਨਗਰ ਵਿਖੇ ਬਲਾਕ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਗਲੀਆਂ ਦੇ ਨਿਰਮਾਣ ਤੇ ਸੁਧਾਰ, ਨਾਲੀਆਂ, ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਹੋਰ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਅਤੇ ਲੋਕਾਂ ਦੀ ਭਾਗੀਦਾਰੀ ਅਹਿਮ ਹੈ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪੱਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਯੁਵਕ ਮੇਲੇ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਤੇ ਪ੍ਰਬੰਧਕ । ਗੁਰੂ ਗੋਬਿੰਦ ਸਿੰਘ ਸਟੱਡੀ ਸਰਕ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਅੱਜ ਤੋਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।