30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭ੍ਰਿਸ਼ਟਾਚਾਰ ਰੋਕਣ ਲਈ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਕਰਮਚਾਰੀ। ਬੀ.ਬੀ.ਐਮ.ਬੀ. ਵਿਚ ਸਤਕਰਤਾ ਜਾਗਰੂਕਤਾ ਹਫ਼ਤੇ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਨੰਗਲ, 29 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ.

ਅਜੀਤ ਡੈਸਕ 30-10-2026
ਨੰਗਲ, 29 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਇੰਜੀਨੀਅਰ ਮਨੋਜ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਖੜਾ ਬੰਨ੍ਹ ਪ੍ਰਸ਼ਾਸਨ ਨੰਗਲ ਵਲੋਂ ਮੁੱਖ ਇੰਜੀਨੀਅਰ ਇੰਜੀਨੀਅਰ ਸੀ.ਪੀ. ਸਿੰਘ ਦੀ ਦੇਖ-ਰੇਖ ਹੇਠ ਸਤਕਰਤਾ ਜਾਗਰੂਕਤਾ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੀ.ਬੀ.ਐਮ.ਬੀ. ਦੇ ਕਰਮਚਾਰੀਆਂ ਨੇ ਸਚਾਈ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਨਿਰਪੱਖਤਾ ਬਣਾਈ ਰੱਖਣ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਯਤਨਸ਼ੀਲ ਰਹਿਣ ਦੀ ਸਹੁੰ ਚੁੱਕੀ। ਇਸੇ ਲੜੀ ਤਹਿਤ ਐਮ.ਪੀ.ਐੱਚ.ਡਬਲਿਊ. ਸਿਖਲਾਈ ਕੇਂਦਰ, ਬੀ.ਬੀ.ਐਮ.ਬੀ. ਹਸਪਤਾਲ ਨੰਗਲ ਵਿਖੇ ‘ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵ’ ਵਿਸ਼ੇ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਭਾਗ ਲੈਣ ਵਾਲਿਆਂ ਨੇ ਭ੍ਰਿਸ਼ਟਾਚਾਰ ਦੇ ਸਮਾਜਿਕ, ਆਰਥਿਕ ਅਤੇ ਸੰਸਥਾਗਤ ਵਿਕਾਸ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਨੌਜਵਾਨ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਡੀ.ਏ.ਵੀ. ਸਕੂਲ ਨੰਗਲ ਵਿਖੇ ਕਲਾ ਅਤੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਸਦਾਚਾਰ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਮੁੱਖ ਇੰਜੀਨੀਅਰ ਦੇ ਦਫ਼ਤਰ ਵਿਚ ਕਰਮਚਾਰੀਆਂ ਲਈ ਭ੍ਰਿਸ਼ਟਾਚਾਰ ਵਿਰੋਧੀ ਵਿਸ਼ੇ ’ਤੇ ਲੇਖ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਕਾਰਜ-ਸੱਭਿਆਚਾਰ ਅਤੇ ਜਨਤਕ ਸੇਵਾ ਵਿਚ ਜਵਾਬਦੇਹੀ ਦੀ ਮਹੱਤਤਾ ਉਜਾਗਰ ਕੀਤੀ ਗਈ।
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ ’ਚ ਬਰਸੀ ਸਮਾਗਮ ਅਤੇ ਕੁਸ਼ਤੀ ਦੰਗਲ ਕਰਵਾਉਣ ਦਾ ਫ਼ੈਸਲਾ ਵਿਸ਼ਾਲ ਕੁਸ਼ਤੀ ਦੰਗਲ 11 ਨੂੰ ਅਤ... ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।