31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼ਹੀਦ ਭਾਈ ਬੱਚਿਤਰ ਸਿੰਘ ਅਤੇ ਬੀਬੀ ਮੁਮਤਾਜ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਕੱਲ੍ਹ

ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸ਼ਹੀਦ ਭਾਈ ਬੱਚਿਤਰ ਸਿੰਘ ਅਤੇ ਬੀਬੀ ਮੁਮਤਾਜ਼ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜਗੜ੍ਹ ਸਾਹਿਬ, ਪਿੰਡ ਬੜ੍ਹੀ (ਪੁਰਖਾਲੀ) ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਅਤੇ 1 ਨਵੰਬਰ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪੈਣਗੇ, ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਮੁੱਖ ਪ੍ਰਬੰਧਕ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ ।

ਅਜੀਤ ਡੈਸਕ 31-10-2026
ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸ਼ਹੀਦ ਭਾਈ ਬੱਚਿਤਰ ਸਿੰਘ ਅਤੇ ਬੀਬੀ ਮੁਮਤਾਜ਼ ਦੀ ਯਾਦ ਵਿਚ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜਗੜ੍ਹ ਸਾਹਿਬ, ਪਿੰਡ ਬੜ੍ਹੀ (ਪੁਰਖਾਲੀ) ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਅਤੇ 1 ਨਵੰਬਰ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪੈਣਗੇ, ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਮੁੱਖ ਪ੍ਰਬੰਧਕ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਅਤੇ ਕਥਾਵਾਚਕ ਮਹਾਂਪੁਰਖ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਵਿਚ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਉਨ੍ਹਾਂ ਸੰਗਤਾਂ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਹਾਦਸੇ ਦੌਰਾਨ ਇੱਕ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।