ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਦਲਿਤ ਭਾਈਚਾਰੇ ਸਬੰਧੀ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸਥਾਨਕ ਲੋਕਾਂ ਵਲੋਂ ਪੁਰਖਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐੱਸ ਸੀ ਵਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਵਲੋਂ ਸਮਾਜ ਦੇ ਕਿਸੇ ਵਰਗ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੇ ਮਾਣ-ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਬਰਿੰਦਰ ਸਿੰਘ ਢਿੱਲੋਂ ਦੇ ਕਥਿਤ ਬਿਆਨ ਦਾ ਨੋਟਿਸ ਲਿਆ ਜਾਵੇ ਅਤੇ ਉਨ੍ਹਾਂ ਵਲੋਂ ਸਮੁੱਚੇ ਦਲਿਤ ਭਾਈਚਾਰੇ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਸਾਂਝੀਵਾਲਤਾ, ਬਰਾਬਰੀ ਅਤੇ ਹਰ ਵਰਗ ਦੇ ਸਨਮਾਨ ਦਾ ਸੁਨੇਹਾ ਦਿੱਤਾ ਜਾਂਦਾ ਹੈ। ਸਮਾਜ ਵਿਚ ਨਫ਼ਰਤ ਫੈਲਾਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਬਲਵਿੰਦਰ ਸਿੰਘ ਮਿੱਠੂ ਸਰਪੰਚ ਹਿਰਦਾ ਪੁਰ, ਪਰਵਿੰਦਰ ਸਿੰਘ ਪੱਪੀ ਸਰਪੰਚ ਖੇੜੀ, ਜਤਿੰਦਰਬੀਰ ਸਿੰਘ ਪੁਰਖਾਲੀ, ਕ੍ਰਿਸ਼ਨ ਸਿੰਘ ਬਿੰਦਰਖ, ਭਾਗ ਸਿੰਘ ਬੜੀ, ਸੰਜੇ ਰੋਪੜ ਅਤੇ ਦਲਿਤ ਸਮਾਜ ਨਾਲ ਸਬੰਧਿਤ ਔਰਤਾਂ ਤੇ ਹੋਰ ਲੋਕ ਹਾਜ਼ਰ ਸਨ।
ਦਲਿਤ ਵਿਰੋਧੀ ਟਿੱਪਣੀਆਂ ਖ਼ਿਲਾਫ਼ ਇਲਾਕਾ ਵਾਸੀਆਂ ਨੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ
ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਦਲਿਤ ਭਾਈਚਾਰੇ ਸਬੰਧੀ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸਥਾਨਕ ਲੋਕਾਂ ਵਲੋਂ ਪੁਰਖਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੁਰਖਾਲੀ ਵਿਖੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ
31-10-2026