31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਹਿਕਾਰੀ ਸੁਸਾਇਟੀਆਂ ਦੇ ਨਿਯਮਾਂ ’ਚ ਤਬਦੀਲੀਆਂ ਕਿਸਾਨੀ ਲਈ ਘਾਤਕ ਸਾਬਤ ਹੋਣਗੀਆਂ : ਰਾਣਾ ਕੇ.ਪੀ. ਸਿੰਘ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ.

ਗੱਲਬਾਤ ਦੌਰਾਨ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਹੋਰ । 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਹਿਕਾਰੀ ਸੁਸਾਇਟੀਆਂ ਦੇ ਨਿਯਮਾਂ ਅਤੇ ਪ੍ਰਬੰਧਕੀ ਪ੍ਰਣਾਲੀ ਵਿਚ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਤਬਦੀਲੀਆਂ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਕਿਸਾਨੀ ਦੇ ਹਿਤਾਂ ਲਈ ਨੁਕਸਾਨਦੇਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਸਮੇਂ ਕਿਸਾਨਾਂ ਨੂੰ ਖਾਦ ਦੀ ਸਖ਼ਤ ਲੋੜ ਹੈ। ਪੰਜਾਬ ਦੇ ਕਿਸਾਨ ਖਾਦ ਦੀ ਸਪਲਾਈ ਲਈ ਵੱਡੇ ਪੱਧਰ ’ਤੇ ਸਹਿਕਾਰੀ ਸੁਸਾਇਟੀਆਂ ’ਤੇ ਨਿਰਭਰ ਹਨ, ਅਜਿਹੇ ਸਮੇਂ ਇਨ੍ਹਾਂ ਦੀ ਸਥਾਪਿਤ ਪ੍ਰਣਾਲੀ ਵਿਚ ਤਬਦੀਲੀਆਂ ਕਰਨ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਦਾ ਮੌਜੂਦਾ ਪ੍ਰਬੰਧ ਲੰਮੇ ਸਮੇਂ ਤੋਂ ਸਫਲਤਾਪੂਰਵਕ ਕੰਮ ਕਰ ਰਿਹਾ ਹੈ ਅਤੇ ਇਸ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਲੋੜ ਅਨੁਸਾਰ ਖਾਦ ਮਿਲਦੀ ਰਹੀ ਹੈ। ਬਿਨਾਂ ਲੋੜੀਂਦੀ ਵਿਚਾਰ-ਚਰਚਾ ਤੋਂ ਨਿਯਮਾਂ ਵਿਚ ਤਬਦੀਲੀਆਂ ਕਰਨ ਨਾਲ ਸੁਸਾਇਟੀਆਂ ਦਾ ਪ੍ਰਬੰਧਕੀ ਢਾਂਚਾ ਅਤੇ ਖਾਦ ਦੀ ਵੰਡ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਬਿਜਾਈ ’ਤੇ ਪਵੇਗਾ। ਰਾਣਾ ਕੇ.ਪੀ. ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਪੁਰਾਣੇ ਨਿਯਮਾਂ ਅਤੇ ਪ੍ਰਣਾਲੀ ਨੂੰ ਬਹਾਲ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਖਾਦ ਦੀ ਕਿੱਲਤ ਜਾਂ ਸਪਲਾਈ ਵਿਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਅਜਿਹੇ ਫ਼ੈਸਲੇ ਨਾ ਲਵੇ, ਜਿਨ੍ਹਾਂ ਕਾਰਨ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਧਰਨੇ ਅਤੇ ਪ੍ਰਦਰਸ਼ਨ ਕਿਸੇ ਵੀ ਮਸਲੇ ਦਾ ਸਥਾਈ ਹੱਲ ਨਹੀਂ ਹੁੰਦੇ, ਪਰ ਜੇਕਰ ਸਰਕਾਰੀ ਫ਼ੈਸਲਿਆਂ ਕਾਰਨ ਕਿਸਾਨਾਂ ਦੇ ਹਿਤ ਪ੍ਰਭਾਵਿਤ ਹੋਏ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਸਰਕਾਰ ਨੂੰ ਚਾਹੀਦਾ ਹੈ ਕਿ ਸਮਾਂ ਰਹਿੰਦਿਆਂ ਕਿਸਾਨਾਂ ਦੀਆਂ ਚਿੰਤਾਵਾਂ ਦਾ ਹੱਲ ਕਰੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਅਮਰਜੀਤ ਸਿੰਘ ਭੁੱਲਰ, ਜਿੰਦਾ ਗਿੱਲ ਯੂਥ ਕਾਂਗਰਸ ਆਗੂ, ਰਾਜੇਸ਼ਵਰ ਲਾਲੀ, ਜਗਮੋਹਣ ਸਿੰਘ, ਰਵਨੀਤ ਕੰਗ, ਹਿਮਾਂਸ਼ੂ ਟੰਡਨ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਦਲਿਤ ਸਮਾਜ ਨੇ ਨੂਰਪੁਰ ਬੇਦੀ ਵਿਖੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਅਗਲੀ ਖ਼ਬਰ ਦਲਿਤ ਵਿਰੋਧੀ ਟਿੱਪਣੀਆਂ ਖ਼ਿਲਾਫ਼ ਇਲਾਕਾ ਵਾਸੀਆਂ ਨੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।