01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐੱਸ . ਜੀ . ਐੱਸ . ਖ਼ਾਲਸਾ ਸੀ : ਸੈ : ਸਕੂਲ ਵਿਖੇ ਪ੍ਰਵਾਸੀ ਭਾਰਤੀ ਅਤੇ ਸਾਬਕਾ ਵਿਦਿਆਰਥੀ ਮਿੰਟਾ ਨੇ ਕੀਤੇ ਹਾਕੀ ਦੇ ਦੋ ਪੋਲ ਭੇਟ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲਦੀ ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐੱਸ. ਜੀ.

ਐੱਸ.ਜੀ.ਐੱਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਵਾਸੀ ਭਾਰਤੀ ਦਲਜੀਤ ਸਿੰਘ ਮਿੰਟਾ ਦਾ ਸਨਮਾਨ ਕਰਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਹੋਰ ਸ਼ਖ਼ਸੀਅਤਾਂ । 01-11-2026
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲਦੀ ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐੱਸ.ਜੀ.ਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਵਾਸੀ ਭਾਰਤੀ ਦਲਜੀਤ ਸਿੰਘ ਮਿੰਟਾਂ ਵਲੋਂ ਹਾਕੀ ਖੇਡ ਨੂੰ ਪ੍ਰਫੁਲਿਤ ਕਰਨ ਲਈ ਦੋ ਨਵੇਂ ਪੋਲ ਭੇਟ ਕੀਤੇ ਗਏ। ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਦਲਜੀਤ ਸਿੰਘ ਮਿੰਟਾਂ ਜਿੱਥੇ ਸਕੂਲ ਦੇ ਪੁਰਾਣੇ ਵਿਦਿਆਰਥੀ ਹਨ ਉੱਥੇ ਹੀ ਆਪਣੇ ਸਮੇਂ ਦੇ ਵਧੀਆ ਹਾਕੀ ਖਿਡਾਰੀ ਵੀ ਰਹੇ ਹਨ। ਜਿਸ ਕਰਕੇ ਉਨ੍ਹਾਂ ਵਿਦੇਸ਼ ਤੋਂ ਆਉਣ ਤੋਂ ਬਾਅਦ ਸਾਰਿਆਂ ਤੋਂ ਪਹਿਲਾਂ ਸਕੂਲ ਵਿਚ ਕੀਤੇ ਜਾਂਦੇ ਹਾਕੀ ਖੇਡ ਅਭਿਆਸ ਦੇ ਨਾਲ ਸਕੂਲ ਦੀ ਬਦਲੀ ਨੁਹਾਰ ਬਾਰੇ ਜਾਣਕਾਰੀ ਹਾਸਿਲ ਕੀਤੀ। ਜਿਸ ਲਈ ਮਿੰਟਾ ਵਲੋਂ ਸਕੂਲ ਪ੍ਰਬੰਧਕਾਂ ਨੂੰ ਵਧਾਈ ਵੀ ਦਿੱਤੀ । ਪ੍ਰਿੰਸੀਪਲ ਵਾਲੀਆ ਨੇ ਦੱਸਿਆ ਕਿ ਮਿੰਟਾਂ ਵਲੋਂ ਸਕੂਲ ਦੇ ਹਾਕੀ ਖਿਡਾਰੀਆਂ ਦੀ ਹੌਸਲਾ ਅਫਜਾਈ ਵੀ ਕੀਤੀ ਗਈ ਅਤੇ ਨਾਲ ਹੀ ਬਹੁਤ ਹੀ ਵਧੀਆ ਕਿਸਮ ਦੇ ਹਾਕੀ ਪੋਲ ਵੀ ਸਕੂਲ ਨੂੰ ਭੇਟ ਕੀਤੇ ਗਏ । ਜਿਸ ਲਈ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਦੱਸਣ ਯੋਗ ਹੈ ਕਿ ਸਕੂਲ ਦੇ 14 ਸਾਲ ਉਮਰ ਵਰਗ ਨਾਲ ਸੰਬੰਧਿਤ ਪੰਜ ਵਿਦਿਆਰਥੀਆਂ ਦੀ ਚੋਣ ਸੂਬਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਵਾਲੀ ਹਾਕੀ ਟੀਮ ਲਈ ਹੋਈ ਹੈ। ਇਹਨਾਂ ਵਿਦਿਆਰਥੀਆਂ ਨਾਲ ਵੀ ਪ੍ਰਵਾਸੀ ਭਾਰਤੀ ਮਿੰਟਾ ਵਲੋਂ ਜਾਣ ਪਹਿਚਾਣ ਕੀਤੀ ਗਈ। ਇਸ ਤੋਂ ਬਿਨਾਂ ਪ੍ਰਿੰਸੀਪਲ ਕੇਵਲ ਕ੍ਰਿਸ਼ਨ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ ਗਿਆ। ਸਕੂਲ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਸੇਵਾ ਮੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ, ਜਸਪ੍ਰੀਤ ਸਿੰਘ, ਸਤਨਾਮ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ . ਏ . ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਤਵਿੰਦਰਪਾਲ ਸਿੰਘ ਪੰਡੋਰੀ, ਨਿਰਮਲ ਸਿੰਘ ਦਿਉਲ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਕਮੇਟੀ ਮੈਂਬਰ ਨਿਯੁਕਤ-ਬਿੱਕਾ ਚੀਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।