03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਂਗਰਸ ਦੀ ਰੈਲੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ-ਕੈਰੋਂ

ਖਰੜ, 2 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਇਸ ਰੈਲੀ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਪਹੁੰਚ ਰਹੇ ਹਨ।

ਅਜੀਤ ਡੈਸਕ 03-11-2026
ਖਰੜ, 2 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਇਸ ਰੈਲੀ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਮੌਜੂਦਾ ‘ਆਪ’ ਸਰਕਾਰ ਦੀ ਕਾਰਗੁਜਾਰੀ ਤੋਂ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ, ਉਥੇ ਅੱਜ ‘ਆਪ’ ਦੇ ਵਿਧਾਇਕ ਵੀ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਦੂਜੀਆਂ ਪਾਰਟੀਆਂ ‘ਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ‘ਚ ਭੇਜਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਤੋਰਿਆ ਜਾ ਸਕੇ।
ਪਿਛਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ ਅਗਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ-ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।