02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ’ਚ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 2 ਨਵੰਬਰ: (ਅਜੀਤ ਬਿਊਰੋ)- ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ, ਜਿਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ, ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿਚ ਕਾਫ਼ੀ ਵਾਧਾ ਹੋਇਆ ਹੈ।

ਅਜੀਤ ਡੈਸਕ 03-11-2026
ਚੰਡੀਗੜ੍ਹ, 2 ਨਵੰਬਰ: (ਅਜੀਤ ਬਿਊਰੋ)- ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ, ਜਿਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ, ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ ’ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੋਣ ਕਾਰਨ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ ਜਿਸ ਕਰਕੇ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਵਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਅਤੇ ਖੇਤੀਬਾੜੀ ਉਤਪਾਦਾਂ ਦੀ ਸੁਚਾਰੂ ਖ਼ਰੀਦ ਲਈ ਨਵੀਂ ਅਨਾਜ ਮੰਡੀ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਲਹਿਰਾਗਾਗਾ ਦੇ ਨਾਲ ਲੱਗਦੇ ਪਿੰਡ ਖੰਡੇਬਾਦ ਵਿਖੇ ਆਪਣੀ 217 ਕਨਾਲ 14 ਮਰਲੇ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਵਿਕਸਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਅਨਾਜ ਮੰਡੀ ਤੱਕ ਪਹੁੰਚ ਲਈ ਰਸਤਾ ਪਿੰਡ ਲਹਿਲ ਖ਼ੁਰਦ ਦੀ ਜ਼ਮੀਨ ਰਾਹੀਂ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਐੱਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਤੋਂ ਸ਼ੁਰੂ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਜ਼ਿਲ੍ਹਾ ਜੇਲ੍ਹ ਨੂੰ 25 ਹਜ਼ਾਰ ਰੁਪਏ ਦੀਆਂ ਦਵਾਈਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।