02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡੇਰਾਬੱਸੀ ਸੋਮਵਾਰ ਦੀ ਮੰਡੀ ਕਾਰਨ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ

ਡੇਰਾਬੱਸੀ, 2 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਹਰ ਸੋਮਵਾਰ ਲੱਗਣ ਵਾਲੀ ਹਫ਼ਤਾਵਾਰੀ ਮੰਡੀ ਕਾਰਨ ਮੁੱਖ ਹਾਈਵੇਅ ‘ਤੇ ਆਵਾਜਾਈ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਮੰਡੀ ਦੇ ਬਾਹਰ ਰੇਹੜੀਆਂ ਤੇ ਠੇਲੇ ਮੁੱਖ ਸੜਕ ਦੇ ਕਿਨਾਰਿਆਂ ਤੱਕ ਲੱਗਣ ਕਾਰਨ ਵਾਹਨਾਂ ਦੀ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ ਹੈ।

ਸੜਕ ’ਤੇ ਵਾਹਨਾਂ ਦੀ ਪਾਰਕਿੰਗ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਕਾਰ ਦੀ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ 03-11-2026
ਡੇਰਾਬੱਸੀ, 2 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਹਰ ਸੋਮਵਾਰ ਲੱਗਣ ਵਾਲੀ ਹਫ਼ਤਾਵਾਰੀ ਮੰਡੀ ਕਾਰਨ ਮੁੱਖ ਹਾਈਵੇਅ ‘ਤੇ ਆਵਾਜਾਈ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਮੰਡੀ ਦੇ ਬਾਹਰ ਰੇਹੜੀਆਂ ਤੇ ਠੇਲੇ ਮੁੱਖ ਸੜਕ ਦੇ ਕਿਨਾਰਿਆਂ ਤੱਕ ਲੱਗਣ ਕਾਰਨ ਵਾਹਨਾਂ ਦੀ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ ਹੈ। ਸੋਮਵਾਰ ਨੂੰ ਵੀ ਹਾਈਵੇਅ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਚਿੰਤਾਜਨਕ ਗੱਲ ਇਹ ਹੈ ਕਿ ਆਵਾਜਾਈ ਵਿਚ ਪੈ ਰਹੇ ਵਿਘਨ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਵਧ ਰ ਿਹਾ ਹੈ। ਜਾਣਕਾਰੀ ਅਨੁਸਾਰ ਸੋਮਵਾਰ ਦੀ ਮੰਡੀ ਦੌਰਾਨ ਸੜਕ ਕਿਨਾਰੇ ਬੇਤਰਤੀਬੇ ਢੰਗ ਨਾਲ ਲੱਗੀਆਂ ਰੇਹੜੀਆਂ, ਖ਼ਰੀਦਦਾਰੀ ਲਈ ਰੁਕਦੇ ਵਾਹਨਾਂ ਤੇ ਲੋਕਾਂ ਦੀ ਭੀੜ ਕਾਰਨ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸੇ ਦੌਰਾਨ ਜਾਮ ਵਿਚ ਫਸੀ ਇਕ ਕਾਰ ਦੇ ਪਿਛਲੇ ਹਿੱਸੇ ਨੂੰ ਵੀ ਭਾਰੀ ਨੁਕਸਾਨ ਪੁੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਦੇ ਅੱਗੇ ਟਰੱਕ ਖੜ੍ਹਾ ਸੀ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋਣੀ ਬਾਕੀ ਹੈ, ਪਰ ਇਸ ਘਟਨਾ ਨੇ ਇੱਥੋਂ ਦੇ ਆਵਾਜਾਈ ਪ੍ਰਬੰਧਾਂ ਤੇ ਸੜਕ ਸੁਰੱਖਿਆ ’ਤੇ ਸਵਾਲ ਖੜ੍ਹੇ ਕਰ ਦਿੱਤੇ। ਹੈਰਾਨੀਜਨਕ ਪਹਿਲੂ ਇਹ ਹੈ ਕਿ ਇਸ ਸਥਾਨ ਦੇ ਬਿਲਕੁਲ ਨੇੜੇ ਟ੍ਰੈਫ਼ਿਕ ਪੁਲਿਸ ਦਾ ਬੂਥ ਵੀ ਮੌਜੂਦ ਹੈ। ਇਸ ਦੇ ਬਾਵਜੂਦ ਮੁੱਖ ਸੜਕ ’ਤੇ ਰੇਹੜੀਆਂ ਤੇ ਠੇਲਿਆਂ ਕਾਰਨ ਆਵਾਜਾਈ ਵਿਚ ਰੁਕਾਵਟ ਪੈਣੀ ਟ੍ਰੈਫ਼ਿਕ ਪ੍ਰਬੰਧਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲੀਆ ਨਿਸ਼ਾਨ ਲਗਾਉਂਦੀ ਹੈ। ਸੋਮਵਾਰ ਨੂੰ ਇਥੇ ਵਾਧੂ ਟ੍ਰੈਫ਼ਿਕ ਮੁਲਾਜ਼ਮ ਤਾਇਨਾਤ ਕਰਕੇ ਸੜਕਾਂ ’ਤੇ ਆਵਾਜਾਈ ਨਿਰਵਿਘਨ ਰੱਖਣ ਲਈ ਠੋਸ ਪ੍ਰਬੰਧ ਕੀਤੇ ਜਾਣ।
ਪਿਛਲੀ ਖ਼ਬਰ ਖਰੜ ਦੇ ਬੱਸ ਸਟੈਂਡ ਦੀ ਉਸਾਰੀ ਦੇ ਮਾਮਲੇ ਨੂੰ ਲੈ ਕੇ ਬਲਾਕ ਸੰਮਤੀ ਦੇ 7 ਮੈਂਬਰਾਂ ਵਲੋਂ ਵਾਕ ਆਊਟ ਤੇ 7 ਮੈਂਬਰਾਂ ਨੇ ਦਿ... ਅਗਲੀ ਖ਼ਬਰ ਪਿੰਡ ਮੌਲੀ ਬੈਦਵਾਣ ਦੀ ਫਿਰਨੀ ਨੂੰ 40 ਫੁੱਟੀ ਸੜਕ ਦੱਸ ਕੇ ਲੋਕਾਂ ਨੂੰ ਰੱਬ ਆਸਰੇ ਛੱਡਿਆ-ਬੇਦੀ ਪਿੰਡ ਵਾਸੀਆਂ ਨੇ ਸੜਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।