04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਉਤਸ਼ਾਹ ਨਾਲ ਮਨਾਇਆ

ਰੂਪਨਗਰ, 3 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰ. ਬੀ.

ਅਜੀਤ ਡੈਸਕ 04-11-2026
ਰੂਪਨਗਰ, 3 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰ. ਬੀ. ਆਈ. ਐਸ.) ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਰੰਗਾਰੰਗ ਦੀਵਾਲੀ ਮੇਲੇ ਦਾ ਆਯੋਜਨ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਤਿਉਹਾਰੀ ਰੰਗ ਵਿਚ ਰੰਗਿਆ ਨਜ਼ਰ ਆਇਆ। ਮੇਲੇ ਦੌਰਾਨ ਸਭਿਆਚਾਰਕ ਪੇਸ਼ਕਾਰੀਆਂ, ਕਲਾ ਪ੍ਰਦਰਸ਼ਨੀਆਂ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ। ਸਮਾਗਮ ਵਿਚ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਪ੍ਰੈਜ਼ੀਡੈਂਟ ਜੈਸਿਕਾ ਦੁੱਗਲ ਬਾਹਰਾ ਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਰਵਾਇਤੀ ਢੰਗ ਨਾਲ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਸ਼ੁੱਭ ਆਰੰਭ ਕੀਤਾ। ਇਸ ਮੌਕੇ ਸੁਰੀਲੀ ਸੰਗੀਤਕ ਪੇਸ਼ਕਾਰੀ, ਮਨਮੋਹਕ ਅਰਧ-ਸ਼ਾਸਤਰੀ ਨਾਚ ਤੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ ਤੇ ਪਰੰਪਰਾਵਾਂ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਕਲਾਤਮਕ ਤੇ ਸਜਾਵਟੀ ਵਸਤਾਂ ਦੀ ਪ੍ਰਦਰਸ਼ਨੀ ਮੇਲੇ ਦਾ ਮੁੱਖ ਆਕਰਸ਼ਣ ਰਹੀ। ਇਸ ਤੋਂ ਇਲਾਵਾ ਰੰਗ-ਬਿਰੰਗੇ ਖੇਡਾਂ ਦੇ ਸਟਾਲਾਂ ਅਤੇ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੇ ਕਾਊਂਟਰਾਂ ਨੇ ਮੇਲੇ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਤਿਉਹਾਰਾਂ ਨੂੰ ਮਨਾਉਣ ਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੇ ਰਵਾਇਤਾਂ ਨੂੰ ਸੰਭਾਲ ਕੇ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਕੀਤੇ ਗਏ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕਤਾ, ਪ੍ਰਤਿਭਾ ਅਤੇ ਸਭਿਆਚਾਰਕ ਸਮਝ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੀਆਂ ਹਨ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੀ ਪ੍ਰਾਇਮਰੀ ਅਧਿਆਪਕਾ ਸਤਨਾਮ ਕੌਰ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ ਅਗਲੀ ਖ਼ਬਰ 4 ਪਿੰਡਾਂ ਦਾ ਜ਼ਮੀਨੀ ਰਿਕਾਰਡ ਗੁੰਮ ਹੋਣ ਦਾ ਮਾਮਲਾ ਵਿਜੀਲੈਂਸ ਕੋਲ ਪੁੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।