ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ. ਐਸ.ਪੀ.ਸੀ.ਐਲ. ਅਧੀਨ ਕੰਟਰੈਕਟ ’ਤੇ ਹੋਏ-ਹਰਜੋਤ ਬੈਂਸ
ਢੇਰ, 4 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟ ਸੋਰਸ ਆਧਾਰ ’ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
ਅਜੀਤ ਡੈਸਕ
05-11-2026