10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਮਨਾਈ ਦੀਵਾਲੀ

ਮੋਰਿੰਡਾ, 9 ਨਵੰਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ, ਜਿਸ ’ਚ ਵੱਖ-ਵੱਖ ਰਚਨਾਤਮਕ ਤੇ ਸਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 10-11-2026
ਮੋਰਿੰਡਾ, 9 ਨਵੰਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ, ਜਿਸ ’ਚ ਵੱਖ-ਵੱਖ ਰਚਨਾਤਮਕ ਤੇ ਸਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵਲੋਂ ਸ੍ਰੀ ਰਾਮ ਜੀ ਨਾਲ ਸੰਬੰਧਿਤ ਭਗਤੀ ਭਜਨ ਵੀ ਪੇਸ਼ ਕੀਤੇ। ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ’ਚ ਈਕੋ ਫਰੈਂਡਲੀ ਰੰਗੋਲੀ ਮੇਕਿੰਗ, ਦੀਵਾ ਡੈਕੋਰੇਸ਼ਨ ਤੇ ਕਾਰਡ ਮੇਕਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਵਲੋਂ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਦੀ ਬਹੁਤ ਹੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ ਤੇ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਸੱਚਾਈ, ਇਮਾਨਦਾਰੀ, ਅਗਿਆਕਾਰੀ, ਆਪਸੀ ਪਿਆਰ ਤੇ ਸਦਭਾਵਨਾ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸੀ। ਇਸ ਮੌਕੇ ਸਕੂਲ ਨਿਰਦੇਸ਼ਕ ਯੂ. ਐੱਸ. ਢਿੱਲੋਂ ਨੇ ਵਿਦਿਆਰਥੀਆਂ ਦੀ ਮਿਹਨਤ, ਰਚਨਾਤਮਿਕਤਾ ਤੇ ਪੇਸ਼ਕਾਰੀਆਂ ਦੀ ਸ਼ਲਾਘਾ ਵੀ ਕੀਤੀ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਐੱਸ . ਡੀ . ਐੱਮ . ਦਫ਼ਤਰ ਖਰੜ ਅੱਗੇ ਰੋਸ ਧਰਨਾ ਅੱਜ ਅਗਲੀ ਖ਼ਬਰ ਨੰਗਲ ਵਿਚ ਭਾਜਪਾ ਦੀ ਸਿਆਸਤ ਦਾ ਅਨੋਖਾ ਨਜ਼ਾਰਾ : ਮੁੱਦਾ ਇਕ , ਦਾਅਵੇਦਾਰ ਦੋ , ਪ੍ਰੈੱਸ ਕਾਨਫ਼ਰੰਸਾਂ ਵੱਖੋ - ਵੱਖ ! ਕਦੰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।