ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਹਾਕੀ ਖਿਡਾਰੀਆਂ ਨੇ ਸੂਬਾ ਪੱਧਰ ’ ਤੇ ਜਿੱਤਿਆ ਸੋਨ ਤਗ਼ਮਾ
ਕੁਰਾਲੀ, 9 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਸਥਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ 14 ਖਿਡਾਰੀਆਂ ਨੇ ਪੰਜਾਬ ਪੱਧਰ ‘ਤੇ ਅੰਡਰ-17 ਹਾਕੀ ਟੂਰਨਾਮੈਂਟ ‘ਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।
ਕੁਰਾਲੀ, 9 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਸਥਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ 14 ਖਿਡਾਰੀਆਂ ਨੇ ਪੰਜਾਬ ਪੱਧਰ ‘ਤੇ ਅੰਡਰ-17 ਹਾਕੀ ਟੂਰਨਾਮੈਂਟ ‘ਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਹਾਕੀ ਮੁਕਾਬਲੇ ਦੌਰਾਨ ਖ਼ਾਲਸਾ ਸਕੂਲ ਦੀ ਟੀਮ ਨੇ ਪੀ. ਆਈ. ਐੱਸ. ਮੁਹਾਲੀ ਦੀ ਟੀਮ ਨੂੰ 3-2 ਗੋਲਾਂ ਦੇ ਫਰਕ ਨਾਲ ਕਰਾਰੀ ਮਾਤ ਦਿੰਦਿਆਂ ਪੰਜਾਬ ਭਰ ‘ਚ ਪਹਿਲਾ ਸਥਾਨ ਤੇ ਸੋਨ ਤਗ਼ਮਾ ਆਪਣੇ ਨਾਂਅ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਅਤੇ ਪ੍ਰਿੰ. ਕੰਵਲਜੀਤ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਮਯਾਬੀ ਪਿੱਛੇ ਹਾਕੀ ਕੋਚ ਦਰਸ਼ਨ ਸਿੰਘ, ਕੋਚ ਵਰਿੰਦਰ ਸਿੰਘ ਤੇ ਸਹਾਇਕ ਕੋਚ ਕੁਲਦੀਪ ਸਿੰਘ ਦੀ ਅਣਥੱਕ ਮਿਹਨਤ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਸਕੂਲ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਜ਼ਿਲ੍ਹਾ ਮੁਹਾਲੀ ਦੇ ਸਪੋਰਟਸ ਕੋਆਰਡੀਨੇਟਰ ਇੰਦੂ ਬਾਲਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਵਲੋਂ ਮਿਲੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਅੰਤ ‘ਚ ਸਕੂਲ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਧਿਆਪਕਾਂ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।