ਕੁਰਾਲੀ ਸ਼ਹਿਰ ਤੇ ਇਲਾਕੇ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਤੇ ਇਲਾਕੇ ਦੇ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੇ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਮੁੱਖ ਸਮਾਗਮ ਕਰਵਾਏ ਗਏ।
ਅਜੀਤ ਡੈਸਕ
10-11-2026