10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ ’ ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਲਾਲੜੂ, 9 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ। ਇਸ ਸੰਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ, ਦੀਵਾ ਮੇਕਿੰਗ, ਚਾਰਟ ਮੇਕਿੰਗ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 10-11-2026
ਲਾਲੜੂ, 9 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ। ਇਸ ਸੰਬੰਧੀ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ, ਦੀਵਾ ਮੇਕਿੰਗ, ਚਾਰਟ ਮੇਕਿੰਗ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਆਪੋ-ਆਪਣੀਆਂ ਜਮਾਤਾਂ ਦੇ ਕਮਰਿਆਂ ਨੂੰ ਰੰਗ-ਬਿਰੰਗੀਆਂ ਫੁੱਲ-ਬੂਟੀਆਂ ਨਾਲ ਸਜਾਇਆ। ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਤੇ ਐਮ. ਡੀ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਹੈ ਤੇ ਅਸੀਂ ਸਾਰੇ ਇਕ ਦੂਜੇ ਨਾਲ ਪਿਆਰ ਨਾਲ ਬੋਲ ਕੇ ਤੇ ਮਿਠਾਈਆਂ ਦੇ ਕੇ ਹੀ ਖੁਸ਼ੀ ਦੇ ਸਕਦੇ ਹਾਂ, ਕਿਉਂਕਿ ਪਟਾਕਿਆਂ ਚਲਾਉਣ ਨਾਲ ਜਿਥੇ ਕਈ ਹਾਦਸੇ ਵੀ ਵਾਪਰ ਜਾਂਦੇ ਹਨ, ਉਥੇ ਹੀ ਇਹ ਸਾਡੀ ਸਾਫ਼ ਹਵਾ ਨੂੰ ਪਲੀਤ ਵੀ ਕਰਦੇ ਹਨ। ਇਸ ਮੌਕੇ ਵਿਦਿਆਰਥੀਆਂ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਗਲੀ ’ ਚ ਆਇਆ ਅਗਲੀ ਖ਼ਬਰ ਕੁਰਾਲੀ ਸ਼ਹਿਰ ਤੇ ਇਲਾਕੇ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।