10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਗਲੀ ’ ਚ ਆਇਆ

ਖਰੜ, 9 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਕੁਰਾਲੀ ਮਾਰਗ ‘ਤੇ ਸਥਿਤ ਪ੍ਰਿੰਸ ਮਾਰਕੀਟ ਦੇ ਪਿਛਲੇ ਪਾਸੇ ਪੈਂਦੀ ਚੜ੍ਹਦੀ ਕਲਾ ਕਾਲੋਨੀ ਖਰੜ ‘ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਗਲੀ ‘ਚ ਆ ਰਿਹਾ ਹੈ, ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਵਸਨੀਕ ਗੁਰਨਾਮ ਸਿੰਘ ਤੇ ਹਰਚਰਨ ਸਿੰਘ ਸਮੇਤ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਗਲੀ ਵਿਚ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋਣ ਕਾਰਨ ਇਥੇ ਬਦਬੂ ਮਾਰਦੀ ਰਹਿੰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਘਰਾਂ ‘ਚ ਰਹਿਣਾ ਵੀ ਮੁਸ਼ਕਿਲ ਹੋ ਗਿਆ ਹੈ।

ਅਜੀਤ ਡੈਸਕ 10-11-2026
ਖਰੜ, 9 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਕੁਰਾਲੀ ਮਾਰਗ ‘ਤੇ ਸਥਿਤ ਪ੍ਰਿੰਸ ਮਾਰਕੀਟ ਦੇ ਪਿਛਲੇ ਪਾਸੇ ਪੈਂਦੀ ਚੜ੍ਹਦੀ ਕਲਾ ਕਾਲੋਨੀ ਖਰੜ ‘ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਗਲੀ ‘ਚ ਆ ਰਿਹਾ ਹੈ, ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਵਸਨੀਕ ਗੁਰਨਾਮ ਸਿੰਘ ਤੇ ਹਰਚਰਨ ਸਿੰਘ ਸਮੇਤ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਗਲੀ ਵਿਚ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋਣ ਕਾਰਨ ਇਥੇ ਬਦਬੂ ਮਾਰਦੀ ਰਹਿੰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਘਰਾਂ ‘ਚ ਰਹਿਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦਫ਼ਤਰ ਵਿਖੇ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਹਾਲੇ ਤੱਕ ਉਨ੍ਹਾਂ ਦੀ ਸਮੱਸਿਆ ਹੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸੇ ਗਲੀ ਦੀ ਵਰਤੋਂ ਲੋਕ ਮੰਦਰ ਵਿਖੇ ਮੱਥਾ ਟੇਕਣ ਲਈ ਆਉਣ-ਜਾਣ ਲਈ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮੱਸਿਆ ਜਲਦ ਹੱਲ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਸਮੱਸਿਆ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਵਾਇਆ ਜਾਵੇ।
ਪਿਛਲੀ ਖ਼ਬਰ ਫੋਰਟਿਸ ਮੁਹਾਲੀ ਵਿਚ 72 ਸਾਲਾ ਮਰੀਜ਼ ਦੀ ਰੋਬੋਟ ਦੀ ਮਦਦ ਨਾਲ ਦਿਲ ਦੀ ਬਾਈਪਾਸ ਸਰਜਰੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ ’ ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।