ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ 3 ਨੌਜਵਾਨ ਕੀਤੇ ਕਾਬੂ
ਸ੍ਰੀ ਚਮਕੌਰ ਸਾਹਿਬ, 10 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਚੈਕਿੰਗ ਦੌਰਾਨ 3 ਨੌਜਵਾਨਾਂ ਨੂੰ ਨਸ਼ਿਆਂ ਦੇ ਤੌਰ ’ਤੇ ਵਰਤੇ ਜਾਂਦੇ ਪ੍ਰੈਗਾਬਾਲਿਨ ਦੇ 76 ਕੈਪਸੂਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸਥਾਨਕ ਥਾਣੇ ਦੀ ਪੁਲਿਸ ਪਾਰਟੀ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਨਹਿਰ ’ਤੇ ਮੌਜੂਦ ਸੀ।
ਅਜੀਤ ਡੈਸਕ
11-11-2026