11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਨੋਦ ਗਰਗ ਭਾਜਪਾ ਟਰੇਡ ਸੈੱਲ ਪੰਜਾਬ ਦੇ ਕੋ-ਕਨਵੀਨਰ ਨਿਯੁਕਤ

ਭਾਦਸੋਂ, 10 ਨਵੰਬਰ (ਗੁਰਬਖਸ ਸਿੰਘ ਵੜੈਚ)-ਭਾਰਤੀ ਜਨਤਾ ਪਾਰਟੀ ਵੱਲੋਂ ਟਰੇਡ ਸੈੱਲ ਪੰਜਾਬ ਦੀ ਜਾਰੀ ਕੀਤੀ ਗਈ ਸੂਚੀ ਵਿਚ ਨਾਭਾ ਦੇ ਵਿਨੋਦ ਗਰਗ ਨੂੰ ਸੂਬਾ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਵਿਨੋਦ ਗਰਗ ਨੇ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮਹਾਮੰਤਰੀ ਸੰਗਠਨ ਮੰਥਰੀ ਸ੍ਰੀਨਿਵਾਸਲੂ, ਸੂਬਾ ਪ੍ਰਭਾਰੀ ਆਲ ਸੈੱਲਜ਼ ਬਿਕਰਮਜੀਤ ਸਿੰਘ ਚੀਮਾ ਅਤੇ ਸੂਬਾ ਕਨਵੀਨਰ ਟਰੇਡ ਸੈੱਲ ਰਜਿੰਦਰ ਸਿੰਘ ਮਰਵਾਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਇੱਕ ਰਾਜਨੀਤਿਕ ਪਾਰਟੀ ਹੀ ਨਹੀਂ, ਸਗੋਂ ਅਨੁਸ਼ਾਸਨ, ਸਮਰਪਣ ਅਤੇ ਵਰਕਰਾਂ ਨੂੰ ਮਾਣ-ਸਨਮਾਨ ਦੇਣ ਵਾਲਾ ਇੱਕ ਵਿਸ਼ਾਲ ਪਰਿਵਾਰ ਹੈ।

ਅਜੀਤ ਡੈਸਕ 11-11-2026
ਭਾਦਸੋਂ, 10 ਨਵੰਬਰ (ਗੁਰਬਖਸ ਸਿੰਘ ਵੜੈਚ)-ਭਾਰਤੀ ਜਨਤਾ ਪਾਰਟੀ ਵੱਲੋਂ ਟਰੇਡ ਸੈੱਲ ਪੰਜਾਬ ਦੀ ਜਾਰੀ ਕੀਤੀ ਗਈ ਸੂਚੀ ਵਿਚ ਨਾਭਾ ਦੇ ਵਿਨੋਦ ਗਰਗ ਨੂੰ ਸੂਬਾ ਟਰੇਡ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਵਿਨੋਦ ਗਰਗ ਨੇ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮਹਾਮੰਤਰੀ ਸੰਗਠਨ ਮੰਥਰੀ ਸ੍ਰੀਨਿਵਾਸਲੂ, ਸੂਬਾ ਪ੍ਰਭਾਰੀ ਆਲ ਸੈੱਲਜ਼ ਬਿਕਰਮਜੀਤ ਸਿੰਘ ਚੀਮਾ ਅਤੇ ਸੂਬਾ ਕਨਵੀਨਰ ਟਰੇਡ ਸੈੱਲ ਰਜਿੰਦਰ ਸਿੰਘ ਮਰਵਾਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਇੱਕ ਰਾਜਨੀਤਿਕ ਪਾਰਟੀ ਹੀ ਨਹੀਂ, ਸਗੋਂ ਅਨੁਸ਼ਾਸਨ, ਸਮਰਪਣ ਅਤੇ ਵਰਕਰਾਂ ਨੂੰ ਮਾਣ-ਸਨਮਾਨ ਦੇਣ ਵਾਲਾ ਇੱਕ ਵਿਸ਼ਾਲ ਪਰਿਵਾਰ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ‘ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ। ਉਹ ਦਿਨ-ਰਾਤ ਇੱਕ ਕਰਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪਾਰਟੀ ਨਾਲ ਜੋੜਨ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਦੇ ਧਿਆਨ ਵਿੱਚ ਲਿਆਉਣ ਅਤੇ ਪੰਜਾਬ ਵਿੱਚ ਭਾਜਪਾ ਦੇ ਵਪਾਰਕ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਸੀਨੀਅਰ ਲੀਡਰਸ਼ਿਪ ਦੇ ਵਿਸ਼ਵਾਸ ‘ਤੇ ਖਰਾ ਉਤਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਮੋਹਰੀ ਹੋ ਕੇ ਕੰਮ ਕਰਨਗੇ।
ਪਿਛਲੀ ਖ਼ਬਰ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਲੋਂ ਕੌਮੀ ਪ੍ਰਧਾਨ ਆਲਕਾ ਲਾਂਬਾ ਨਾਲ ਮੁਲਾਕਾਤ ਅਗਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਹੱਕ ਨਾ ਦਿੱਤੇ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਭੁਗਤਣਾ ਪੈ ਸਕਦਾ ਸਿਆਸੀ ਖ਼ਮਿਆਜ਼ਾ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।