12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੱਲ੍ਹ ਦੀ ਮੀਟਿੰਗ ਵਿਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐਨ. ਐਸ.

ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ 12-11-2026
ਸ੍ਰੀ ਚਮਕੌਰ ਸਾਹਿਬ, 11 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐਨ.ਐਸ.ਕਿਊ. ਐਫ ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਕਾਲੀ ਦੀਵਾਲੀ ਮਨਾ ਕੇ ਪੰਜਾਬ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ ਗਿਆ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਿਰਫ਼ ਮੀਟਿੰਗਾਂ ਅਤੇ ਭਰੋਸੇ ਹੀ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਜਥੇਬੰਦੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਨੌਕਰੀ ਦੀ ਸੁਰੱਖਿਆ, ਸਿੱਖਿਆ ਵਿਭਾਗ ਵਿਚ ਸ਼ਮੂਲੀਅਤ, ਤਨਖ਼ਾਹ ਵਿਚ ਵਾਧੇ ਅਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਧਿਆਪਕਾਂ ਦੇ ਹੱਥ ਅਜੇ ਵੀ ਨਿਰਾਸ਼ਾ ਹੀ ਲੱਗੀ ਹੈ। ਫ਼ਰੰਟ ਵਲੋਂ ਅੱਜ ਕਾਲੀ ਦੀਵਾਲੀ ਮਨਾਉਂਦੇ ਹੋਏ ਐਲਾਨ ਕੀਤਾ ਗਿਆ ਕਿ 12 ਨਵੰਬਰ ਨੂੰ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਅਧਿਆਪਕਾਂ ਦੀਆਂ ਮੰਗਾਂ, ਖ਼ਾਸ ਕਰਕੇ ਨੌਕਰੀ ਦੀ ਸੁਰੱਖਿਆ ਅਤੇ ਤਨਖ਼ਾਹ ਦੇ ਮਸਲੇ ਦਾ ਕੋਈ ਠੋਸ ਅਤੇ ਲਿਖਤੀ ਹੱਲ ਨਹੀਂ ਨਿਕਲਦਾ ਤਾਂ 14 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਫ਼ਰੰਟ ਆਗ ਨੇ ਸਪਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਲਾਰਿਆਂ ਨਾਲ ਅਧਿਆਪਕਾਂ ਨੂੰ ਹੋਰ ਗੁਮਰਾਹ ਨਹੀਂ ਕੀਤਾ ਜਾ ਸਕਦਾ। ਅਧਿਆਪਕਾਂ ਨੂੰ ਆਪਣੀਆਂ ਮੰਗਾਂ ਦਾ ਠੋਸ ਹੱਲ ਚਾਹੀਦਾ ਹੈ। ਜੇਕਰ 12 ਨਵੰਬਰ ਦੀ ਮੀਟਿੰਗ ਵਿਚ ਕੋਈ ਨਤੀਜਾ ਨਹੀਂ ਨਿਕਲਦਾ ਤਾਂ 14 ਨਵੰਬਰ ਦੇ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਖੇੜਾ ਕਲਮੋਟ ਸਕੂਲ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਬਰਸੀ ਮੌਕੇ ਸਮਾਗਮ ਦੌਰਾਨ ਜਥੇ. ਔਲਖ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।