12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜ਼ਿਲ੍ਹੇ ’ਚ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ

ਐੱਸ. ਏ.

ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ. ਵੀ. ਪੀ. ਏ. ਟੀ.) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ 12 ਨਵੰਬਰ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਈ. ਵੀ. ਐਮਜ਼ ਅਤੇ ਵੀ. ਵੀ. ਪੀ. ਏ. ਟੀ. ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ‘ਚ ਵਰਤੀਆਂ ਜਾਣ ਵਾਲੀਆਂ ਈ. ਵੀ. ਐਮਜ਼. ਅਤੇ ਵੀ. ਵੀ. ਪੀ. ਏ. ਟੀ. ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮ. (ਬੀ. ਈ. ਐਲ.) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਦੌਰਾਨ ਦਰੁਸਤ ਪਾਈਆਂ ਜਾਣ ਵਾਲੀਆਂ ਈ. ਵੀ. ਐਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ‘ਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਪੂਰੀ ਫਸਟ ਲੈਵਲ ਚੈਕਿੰਗ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਦੋ ਡਿਸਪਲੇਅ ਸਕਰੀਨਾਂ (ਇਕ ਫਸਟ ਲੈਵਲ ਚੈਕਿੰਗ ਸਾਈਟ ‘ਤੇ ਅਤੇ ਦੂਜੀ ਸੰਬੰਧਿਤ ਡੀ. ਸੀ. ਦਫ਼ਤਰ ‘ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਸਾਰੀ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਇਸ ਤੋਂ ਇਲਾਵਾ ਮੁੱਖ ਚੋਣ ਅਫ਼ਸਰ (ਸੀ. ਈ. ਓ.) ਹੈੱਡਕੁਆਰਟਰ ‘ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕਰੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਨ੍ਹਾਂ ਕਾਰਜਾਂ ਦੀ ਦੇਖ-ਰੇਖ ਲਈ ਆਬਜ਼ਰਵਰ ਲਗਾਏ ਗਏ ਹਨ।
ਪਿਛਲੀ ਖ਼ਬਰ ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਆਪ ਆਗੂ ਹਰਮਨ ਵੇਰਕਾ ਨੇ ਅੰਮ੍ਰਿਤਸਰ ਪੂਰਬੀ ਹਲਕੇ ਦੀ ਟਿਕਟ ’ਤੇ ਦਾਅਵਾ ਜਤਾਇਆ * ਸੰਤ ਐਵੀਨਿਊ ਵਿਖੇ ਨੁੱਕੜ ਮੀਟਿੰਗ ਦੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।