11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਾਬਕਾ ਸੰਮਤੀ ਮੈਂਬਰ ਸਵ. ਰਾਮ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਤਿਊੜ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 12-11-2026
ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਾਬਕਾ ਸੰਮਤੀ ਮੈਂਬਰ ਸਵ. ਰਾਮ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਤਿਊੜ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੰਤਿਮ ਅਰਦਾਸ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਸ਼ਰਧਾਂਜਲੀ ਸਮਾਗਮ ‘ਚ ਹਾਜ਼ਰ ਬੁਲਾਰਿਆਂ ਨੇ ਸਵ. ਰਾਮ ਸਿੰਘ ਦੇ ਮਿਲਣਸਾਰ ਸੁਭਾਅ ਅਤੇ ਉਨ੍ਹਾਂ ਦੇ ਕਾਰਜਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ, ਯੂਥ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ, ਸੰਮਤੀ ਮੈਂਬਰ ਸਤੀਸ਼ ਸੇਠੀ, ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰਵਿੰਦਰ ਸਿੰਘ ਵਜੀਦਪੁਰ, ਸਾਹਿਬ ਸਿੰਘ ਬਡਾਲੀ, ਹਰਜਿੰਦਰ ਸਿੰਘ ਮੁੰਧੋਂ, ਸਤੀਸ਼ ਰਾਣਾ ਸਰਪੰਚ, ਜਗਤਾਰ ਸਿੰਘ ਸਿੱਧੂ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸਰਬਜੀਤ ਸਿੰਘ ਕਾਦੀਮਾਜਰਾ, ਸੁਰਿੰਦਰ ਸਿੰਘ ਤਿਊੜ, ਮਾਸਟਰ ਰਜਿੰਦਰ ਦੇਵ, ਜੈਲਦਾਰ ਮਨਜੀਤ ਸਿੰਘ ਸਿੰਘਪੁਰਾ, ਡਾ. ਕੁਲਵੰਤ ਸਿੰਘ ਤੀੜਾ, ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ, ਸਰਪੰਚ ਸੁਖਵਿੰਦਰ ਸਿੰਘ ਰੁੜਕੀ ਤੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਪਲਹੇੜੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ‘ਚ ਸਵ. ਰਾਮ ਸਿੰਘ ਦੇ ਪੁੱਤਰਾਂ ਕਮਲਜੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਸਮੁੱਚੀ ਦੁਨੀਆ ਲਈ ਕਿਰਤ, ਹੁਨਰ, ਸਿਰਜਣਾ ਅਤੇ ਮਿਹਨਤ ਦੇ ਪ੍ਰਤੀਕ-ਵਿਧਾਇਕ ਚੱਢਾ ਮੰਦਰ ਕਮੇਟੀ ਨੂੰ ਦਿੱ... ਅਗਲੀ ਖ਼ਬਰ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜ਼ਮੀਨ ’ਚ ਨਿਸ਼ਾਨਦੇਹੀ ਲਈ ਲਗਾਏ ਪਿੱਲਰ ਪੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।